Punjab

ਅੰਮ੍ਰਿਤਸਰ ਦੇ ਸੰਗਠਨ ਨੂੰ ਲੰਗਰ ਅਤੇ ਗਰੀਬਾਂ ਦੀ ਮਦਦ ਲਈ ਵਿਦੇਸ਼ੀ ਫੰਡ ਦੀ ਮਿਲੀ ਇਜਾਜ਼ਤ

ਅੰਮ੍ਰਿਤਸਰ: ਕੇਂਦਰੀ ਗ੍ਰਹਿ ਵਿਭਾਗ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਸੰਗਠਨ ਨੂੰ ਵਿਦੇਸ਼ਾਂ ਤੋਂ ਫੰਡ ਲੈਣ ਦੀ ਆਗਿਆ ਦੇ ਦਿੱਤੀ ਗਈ ਹੈ ਤਾਂ ਕਿ ਸ਼੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਨੂੰ ਲੰਗਰ ਅਤੇ ਹੋਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਸੂਤਰਾਂ ਮੁਤਾਬਕ ਸ਼੍ਰੀ ਹਰਿਮੰਦਰ ਸਾਹਿਬ ਪੰਜਾਬ ਐਸੋਸੀਏਸ਼ਨ ਨੂੰ ਵਿਦੇਸ਼ੀ ਯੋਗਦਾਨ ਐਕਟ 2010 ਤਹਿਤ ਰਜਿਸਟ੍ਰੇਸ਼ਨ ਦੀ ਮਨਜੂਰੀ ਦਿੱਤੀ ਗਈ ਹੈ।

ਐਸੋਸੀਏਸ਼ਨ ਦਾ ਐਫਸੀਆਰਏ ਰਜਿਸਟ੍ਰੇਸ਼ਨ ਪੰਜ ਸਾਲ ਲਈ ਹੋਵੇਗਾ। ਗੋਲਡਨ ਟੈਂਪਲ ਵਿਚ ਲੰਗਰ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਸ਼ੁਰੂ ਕੀਤੀ ਜਾਵੇਗੀ। ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਪੰਜਾਬ ਐਸੋਸੀਏਸ਼ਨ ਨੇ 27 ਮਈ ਨੂੰ ਐਫਸੀਆਰਏ ਰਜਿਸਟ੍ਰੇਸ਼ਨ ਲਈ ਅਪਲਾਈ ਕੀਤਾ ਸੀ।

6 ਮਹੀਨਿਆਂ ਬਾਅਦ ਦੇਸ਼ ’ਚ ਸਸਤਾ ਹੋਇਆ ਪੈਟਰੋਲ, ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

ਐਸੋਸੀਏਸ਼ਨ ਹਰਿਮੰਦਰ ਸਾਹਿਬ ਦੇ ਸ਼ਰਧਾਲੂਆਂ ਲਈ ਲੰਗਰ ਸੇਵਾਵਾਂ ਨਿਭਾਉਂਦੀ ਹੈ ਅਤੇ ਗਰੀਬਾਂ ਦੀ ਸਹਾਇਤਾ ਕਰਦੀ ਹੈ। 1925 ਵਿਚ ਬਣੀ ਸੰਸਥਾ ਅਜੇ ਵੀ ਦੇਸ਼ ਦੇ ਅੰਦਰੋਂ ਲੋਕਾਂ ਤੋਂ ਦਾਨ ਲੈਂਦੀ ਸੀ। ਐਫਸੀਆਰਏ ਰਜਿਸਟ੍ਰੇਸ਼ਨ ਦੀ ਪ੍ਰਵਾਨਗੀ ਤੋਂ ਬਾਅਦ ਸੰਗਠਨ ਹੁਣ ਵਿਦੇਸ਼ਾਂ ਤੋਂ ਵੀ ਦਾਨ ਲੈਣ ਦੇ ਯੋਗ ਹੋ ਜਾਵੇਗਾ।

ਆਪ੍ਰੇਸ਼ਨ ਬਲੂ ਸਟਾਰ ਤੋਂ ਬਾਅਦ ਹਰਿਮੰਦਰ ਸਾਹਿਬ ਲਈ ਵਿਦੇਸ਼ੀ ਫੰਡਿੰਗ ‘ਤੇ ਰੋਕ ਲਗਾ ਦਿੱਤੀ ਗਈ ਸੀ, ਜਿਸ ਦਾ ਮੁੱਦਾ ਸ਼੍ਰੋਮਣੀ ਕਮੇਟੀ ਦੁਆਰਾ ਕੇਂਦਰ ਕੋਲ ਕਈ ਵਾਰ ਚੁੱਕਿਆ ਗਿਆ ਸੀ। ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਨੇ ਸਭ ਤੋਂ ਪਹਿਲਾਂ ਇਸ ਮਾਮਲੇ ਬਾਰੇ ਗੱਲ ਕੀਤੀ ਸੀ ਅਤੇ ਹਾਲ ਹੀ ਵਿੱਚ ਸ਼੍ਰੋਮਣੀ ਕਮੇਟੀ ਨੇ ਇਸ ਸਾਲ ਮਈ ਵਿੱਚ ਦੁਬਾਰਾ ਇਹ ਮਾਮਲਾ ਉਠਾਇਆ ਸੀ।

Click to comment

Leave a Reply

Your email address will not be published. Required fields are marked *

Most Popular

To Top