ਅੰਮ੍ਰਿਤਸਰ ਹਵਾਈ ਅੱਡੇ ਤੋਂ ਪੁਲਿਸ ਨੇ ਦਬੋਚਿਆ ਗੈਂਗਸਟਰ, ਦੁਬਈ ਜਾਣ ਦੀ ਕਰ ਰਿਹਾ ਸੀ ਤਿਆਰੀ

 ਅੰਮ੍ਰਿਤਸਰ ਹਵਾਈ ਅੱਡੇ ਤੋਂ ਪੁਲਿਸ ਨੇ ਦਬੋਚਿਆ ਗੈਂਗਸਟਰ, ਦੁਬਈ ਜਾਣ ਦੀ ਕਰ ਰਿਹਾ ਸੀ ਤਿਆਰੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੁਲਿਸ ਨੂੰ ਲੋੜੀਂਦਾ ਵਿਅਕਤੀ ਜਗਤਾਰ ਸਿੰਘ ਮੂਸੇਵਾਲਾ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਇਮੀਗ੍ਰੇਸ਼ਨ ਨੇ ਕਾਬੂ ਕੀਤਾ ਹੈ। ਪਤਾ ਲੱਗਿਆ ਕਿ ਉਕਤ ਵਿਅਕਤੀ ਸਵੇਰੇ 8 ਵਜੇ ਦੁਬਾਈ ਨੂੰ ਰਵਾਨਾ ਹੋਣ ਵਾਲੀ ਸਪਾਈਸ ਜੈੱਟ ਰਾਹੀਂ ਦੁਬਈ ਭੱਜਣ ਦੀ ਤਾਕ ਵਿੱਚ ਸੀ, ਜਦਕਿ ਇਮੀਗ੍ਰੇਸ਼ਨ ਵਿਭਾਗ ਵੱਲੋਂ ਕਾਬੂ ਕਰ ਲਿਆ ਗਿਆ ਤੇ ਕਾਬੂ ਕਰਨ ਤੋਂ ਬਾਦ ਪੁਲਿਸ ਥਾਣਾ ਹਵਾਈ ਅੱਡਾ ਹਵਾਲੇ ਕਰ ਦਿੱਤਾ ਗਿਆ।

Image

ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਗੁਆਂਢੀ ਜਗਤਾਰ ਸਿੰਘ ਨੂੰ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸੇ ਤੇ ਮੂਸੇਵਾਲਾ ਦੀ ਰੇਕੀ ਕਰਨ ਦਾ ਇਲਜ਼ਾਮ ਹੈ। ਉਹ ਦੁਬਈ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਪੁਲਿਸ ਦੇ ਹੱਥੀਂ ਚੜ੍ਹ ਗਿਆ।

Image

ਪੁਲਿਸ ਨੇ ਜਗਤਾਰ ਸਿੰਘ ਦਾ ਲੁਕਆਊਟ ਨੋਟਿਸ ਜਾਰੀ ਕੀਤਾ ਸੀ, ਇਸ ਲਈ ਮਾਨਸਾ ਪੁਲਿਸ ਨੂੰ ਗ੍ਰਿਫ਼ਤਾਰੀ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮਾਨਸਾ ਦੇ ਪਿੰਡ ਮੂਸੇ ਦੇ ਰਹਿਣ ਵਾਲੇ ਜਗਤਾਰ ਸਿੰਘ ਪੁੱਤਰ ਜਸਵੰਤ ਸਿੰਘ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਅੰਮ੍ਰਿਤਸਰ ਏਅਰਪੋਰਟ ਤੇ ਕਾਬੂ ਕੀਤਾ ਹੈ।

ਮਾਨਸਾ ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਜਦੋਂ ਮੁਲਜ਼ਮ ਦੁਬਈ ਜਾਣ ਵਾਲੀ ਫਲਾਈਟ SG55 ਨੂੰ ਫੜਨ ਲਈ ਅੰਮ੍ਰਿਤਸਰ ਹਵਾਈ ਅੱਡੇ ਤੇ ਪਹੁੰਚਿਆ ਤਾਂ ਪਾਸਪੋਰਟ ਤੇ ਦਸਤਾਵੇਜ਼ਾਂ ਦੀ ਪੜਤਾਲ ਦੌਰਾਨ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮ ਨੂੰ ਹੁਣ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।

Leave a Reply

Your email address will not be published.