ਅੰਸਾਰੀ ਨੂੰ ਵੀਆਈਪੀ ਟਰੀਟਮੈਂਟ ਦੇਣ ‘ਤੇ ਰੰਧਾਵਾ ਦਾ ਜਵਾਬ, ਸਰਕਾਰ ਜਿੱਥੇ ਚਾਹੇ ਬੁਲਾ ਕੇ ਪੁੱਛ-ਪੜਤਾਲ ਕਰ ਸਕਦੀ

 ਅੰਸਾਰੀ ਨੂੰ ਵੀਆਈਪੀ ਟਰੀਟਮੈਂਟ ਦੇਣ ‘ਤੇ ਰੰਧਾਵਾ ਦਾ ਜਵਾਬ, ਸਰਕਾਰ ਜਿੱਥੇ ਚਾਹੇ ਬੁਲਾ ਕੇ ਪੁੱਛ-ਪੜਤਾਲ ਕਰ ਸਕਦੀ

ਗੈਂਗਸਟਰ ਮੁਖਤਾਰ ਅੰਸਾਰੀ ਨੂੰ ਲੈ ਕੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਸੀਐਮ ਭਗਵੰਤ ਮਾਨ ਸਰਕਾਰ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਉਹਨਾਂ ਕਿਹਾ ਕਿ ਮੈਂ ਇਮਾਨਦਾਰੀ ਨਾਲ ਕੰਮ ਕੀਤਾ ਹੈ। ਸਰਕਾਰ ਜਿੱਥੇ ਚਾਹੇ ਬੁਲਾ ਕੇ ਪੁੱਛ-ਪੜਤਾਲ ਕਰ ਸਕਦੀ ਹੈ। ਰੋਪੜ ਜੇਲ੍ਹ ਵਿੱਚ ਅੰਸਾਰੀ ਨੂੰ ਵੀਆਈਪੀ ਟਰੀਟਮੈਂਟ ਦੇਣ ਨੂੰ ਲੈ ਕੇ ਰੰਧਾਵਾ ‘ਆਪ’ ਸਰਕਾਰ ਦੇ ਨਿਸ਼ਾਨੇ ’ਤੇ ਹਨ।

ਰੰਧਾਵਾ ਨੇ ਕਿਹਾ ਕਿ ਮੈਨੂੰ ਇਸ ਮਾਮਲੇ ਜਾਂ ਵਿਭਾਗ ਵਿੱਚ ਕੀਤੇ ਕੰਮ ਲਈ ਕਿਸੇ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਰੰਧਾਵਾ ਨੇ ਦੱਸਿਆ ਕਿ ਮੁਖਤਾਰ ਅੰਸਾਰੀ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ ਸੀ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨਜ਼ਦੀਕੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ। ਮੈਨੂੰ ਵੀ ਇੱਕ ਵਾਰ ਸ਼ਿਕਾਇਤ ਮਿਲੀ ਸੀ ਅਤੇ ਮੈਂ ਸਵੇਰੇ 6 ਵਜੇ ਛਾਪਾ ਮਾਰਿਆ ਸੀ।

ਦੱਸ ਦਈਏ ਕਿ ਰੋਪੜ ਜੇਲ੍ਹ ਵਿੱਚ ਬੰਦ ਰਹੇ ਗੈਂਗਸਟਰ ਮੁਖਤਿਆਰ ਅੰਸਾਰੀ ਦੇ ਮਾਮਲੇ ਵਿੱਚ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਰਿਪੋਰਟ ਸੌਂਪੀ ਸੀ। ਇਸ ਰਿਪੋਰਟ ਵਿੱਚ ਰੋਪੜ ਜੇਲ੍ਹ ਵਿੱਚ ਅੰਸਾਰੀ ਨੂੰ ਵੀਆਈਪੀ ਸਹੂਲਤਾਂ ਦੇਣ ਬਾਰੇ ਕਈ ਅਹਿਮ ਸਬੂਤ ਪੇਸ਼ ਕੀਤੇ ਗਏ ਹਨ।

Leave a Reply

Your email address will not be published.