News

ਅੱਜ ਕਿਸਾਨਾਂ ਦੀ ਭੁੱਖ ਹੜਤਾਲ, ਕੇਜਰੀਵਾਲ ਵੀ ਹੋਏ ਸ਼ਾਮਲ

ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਹਨਾਂ ਧਰਨਿਆਂ ਵਿੱਚ ਪੰਜਾਬ ਤੋਂ ਇਲਾਵਾ ਹੋਰ ਕਈ ਸੂਬਿਆਂ ਦੇ ਲੋਕ ਵੀ ਸ਼ਾਮਲ ਹੋ ਰਹੇ ਹਨ। ਪਰ ਸਰਕਾਰ ਟੱਸ ਤੋਂ ਮੱਸ ਹੁੰਦੀ ਨਜ਼ਰ ਨਹੀਂ ਆ ਰਹੀ।

ਸਰਕਾਰ ਦੇ ਇਸ ਰਵੱਈਏ ਕਰ ਕੇ ਅਪਣੀ ਮੰਗ ਤੇ ਅੜੇ ਕਿਸਾਨ ਸੰਗਠਨਾਂ ਦੇ ਸਾਰੇ ਪ੍ਰਧਾਨਾਂ ਵੱਲੋਂ ਅੱਜ ਇਕ ਦਿਨ ਦੀ ਭੁੱਖ ਹੜਤਾਲ ਤੇ ਜਾਣ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਇਹ ਵਰਤ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਸ਼ਾਮ 5 ਵਜੇ ਤੱਕ ਚਲੇਗਾ।

ਇਸ ਦੌਰਾਨ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾਣਗੇ। ਕਿਸਾਨ ਆਗੂ ਗੁਰਨਾਮ ਸਿੰਘ ਚੰਢੂਨੀ ਨੇ ਕਿਹਾ ਕਿ ਸੋਮਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤੀ ਜਾਣ ਵਾਲੀ ਇਹ ਭੁੱਖ ਹੜਤਾਲ 14 ਦਸੰਬਰ ਤੋਂ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਕਿਸਾਨਾਂ ਦੀ ਯੋਜਨਾ ਦਾ ਹਿੱਸਾ ਹੈ।

ਸਿੰਘੂ ਸਰਹੱਦ ‘ਤੇ ਪ੍ਰੈਸ ਕਾਨਫਰੰਸ ਦੌਰਾਨ ਚੰਦੂਨੀ ਨੇ ਕਿਹਾ ਕਿ ਕਿਸਾਨ ਨੇਤਾ ਆਪੋ ਆਪਣੇ ਸਥਾਨਾਂ ‘ਤੇ ਭੁੱਖ ਹੜਤਾਲਾਂ ‘ਤੇ ਜਾਣਗੇ। ਗੁਰਨਾਮ ਸਿੰਘ ਚੰਢੂਨੀ ਨੇ ਕਿਹਾ ਕਿ “ਕੁਝ ਸਮੂਹ ਪ੍ਰਦਰਸ਼ਨਾਂ ਨੂੰ ਖ਼ਤਮ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਉਹ ਸਰਕਾਰ ਵਲੋਂ ਪਾਸ ਕੀਤੇ ਕਾਨੂੰਨਾਂ ਦੇ ਹੱਕ ਵਿੱਚ ਹਨ।

ਅਸੀਂ ਸਪੱਸ਼ਟ ਕਰਦੇ ਹਾਂ ਕਿ ਉਹ ਸਾਡੇ ਨਾਲ ਜੁੜੇ ਨਹੀਂ ਹਨ। ਉਨ੍ਹਾਂ ਦੀ ਸਰਕਾਰ ਨਾਲ ਮਿਲੀਭੁਗਤ ਹੈ। ਉਨ੍ਹਾਂ ਨੇ ਸਾਡੇ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜਿਸ਼ ਕੀਤੀ ਹੈ। ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਖ਼ਤਮ ਕਰਨ ਦੀ ਸਾਜਿਸ਼ ਰਚ ਰਹੀ ਹੈ।”

ਉੱਥੇ ਹੀ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਐਲਾਨ ਕੀਤਾ ਸੀ ਕਿ ਉਹ ਵੀ ਇਕ ਦਿਨ ਲਈ ਵਰਤ ਰੱਖਣਗੇ। ਉਹਨਾਂ ਨੇ ਅਪਣੀ ਪਾਰਟੀ ਦੇ ਸਾਰੇ ਵਰਕਰਾਂ ਅਤੇ ਸਮਰਥਕਾਂ ਨੂੰ ਵੀ ਵਰਤ ਰੱਖਣ ਲਈ ਕਿਹਾ ਹੈ।

Click to comment

Leave a Reply

Your email address will not be published. Required fields are marked *

Most Popular

To Top