ਅੱਜ ਕਿਸਾਨਾਂ ਵੱਲੋਂ ‘ਭਾਰਤ ਬੰਦ’, ਲੋਕਾਂ ਨੂੰ ਕੀਤੀ ਇਹ ਅਪੀਲ

ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਦੇਸ਼ਵਿਆਪੀ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਲੀਡਰਾਂ ਨੇ ਇਹ ਵੀ ਕਿਹਾ ਕਿ ਕਿਸੇ ਨੂੰ ਵੀ ਬੰਦ ਵਿੱਚ ਸ਼ਾਮਲ ਹੋਣ ਲਈ ਮਜ਼ਬੂਰ ਨਹੀਂ ਕੀਤਾ ਜਾਵੇਗਾ।

ਸਾਰੇ ਵਿਰੋਧੀ ਦਲਾਂ ਵੱਲੋਂ ਭਾਰਤ ਬੰਦ ਨੂੰ ਸਮਰਥਨ ਦੇਣ ਅਤੇ ਕਈ ਜੱਥੇਬੰਦੀਆਂ ਦੇ ਕਿਸਾਨਾਂ ਦੇ ਸਮਰਥਨ ਵਿੱਚ ਸਮਾਨਾਂਤਰ ਪ੍ਰਦਰਸ਼ਨ ਕਰਨ ਦੇ ਐਲਾਨ ਤੋਂ ਬਾਅਦ ਕੇਂਦਰ ਨੇ ਐਡਵਾਇਜ਼ਰੀ ਜਾਰੀ ਕਰਦਿਆਂ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸੁਰੱਖਿਆ ਵਧਾਉਣ ਤੇ ਸ਼ਾਂਤੀ ਤੈਅ ਕਰਨ ਦੇ ਨਿਰਦੇਸ਼ ਦਿੱਤੇ ਹਨ।
ਲੋਕਾਂ ਨੂੰ ਸੰਕੇਤਕ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਸਾਨਾਂ ਲੀਡਰਾਂ ਨੇ ਕਿਹਾ ਕਿ ਅਪਣੇ ਪ੍ਰਦਰਸ਼ਨ ਤਹਿਤ ਸਵੇਰੇ 11 ਵਜੇ ਤੋਂ ਦੁਪਹਿਰ ਤਿੰਨ ਵਜੇ ਤਕ ਉਹ ਚੱਕਾ ਜਾਮ ਕਰਨਗੇ। ਜਿਸ ਦੌਰਾਨ ਪ੍ਰਮੁੱਖ ਸੜਕਾਂ ਜਾਮ ਕੀਤੀਆਂ ਜਾਣਗੀਆਂ।
ਇਸ ਪ੍ਰਦਰਸ਼ਨ ਵਿੱਚ ਉੱਤਰੀ ਸੂਬਿਆਂ ਖਾਸ ਕਰ ਕੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਦਿੱਲੀ ਦੀਆਂ ਸੜਕਾਂ ਤੇ ਉਤਰੇ ਹਨ। ਉੱਥੇ ਹੀ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ ਕਿ, ਸਾਡਾ ਬੰਦ ਸਿਆਸੀ ਦਲਾਂ ਦੇ ਬੰਦ ਤੋਂ ਵੱਖ ਹੈ। ਇਸ ਵਿਚਾਰਧਾਰਾ ਕਾਰਨ ਕੀਤਾ ਗਿਆ ਚਾਰ ਘੰਟੇ ਦਾ ਸੰਕੇਤਕ ਬੰਦ ਹੈ।
ਉਹਨਾਂ ਅੱਗੇ ਕਿਹਾ ਕਿ ਅਸੀਂ ਦੁਕਾਨਦਾਰਾਂ ਨੂੰ ਵੀ ਇਸ ਦੌਰਾਨ ਅਪਣੀਆਂ ਦੁਕਾਨਾਂ ਬੰਦ ਰੱਖਣ ਦੀ ਅਪੀਲ ਕਰਦੇ ਹਾਂ। ਭਾਰਤੀ ਕਿਸਾਨ ਏਕਤਾ ਸੰਗਠਨ ਦੇ ਮੁਖੀ ਜਗਜੀਤ ਸਿੰਘ ਦੱਲੇਵਾਲਾ ਨੇ ਕਿਸਾਨਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਤੇ ਬੰਦ ਲਾਗੂ ਕਰਨ ਲਈ ਕਿਸੇ ਨਾਲ ਝਗੜਾ ਨਾ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੋਟ ਰਹੇਗੀ। ਕੇਂਦਰ ਤੇ ਕਿਸਾਨ ਸੰਘ ਬੰਦ ਦੇ ਇਕ ਦਿਨ ਬਾਅਦ ਛੇਵੇਂ ਦੌਰ ਦੀ ਵਾਰਤਾ ਕਰਨਗੇ। ਕਿਉਂਕਿ ਪਹਿਲਾਂ ਹੋਈ ਗੱਲਬਾਤ ‘ਚ ਖਿੱਚੋਤਾਣ ਬਰਕਰਾਰ ਰਹੀ ਸੀ।
ਵਿਰੋਧੀ ਦਲਾਂ ‘ਤੇ ਨਿਸ਼ਾਨਾ ਸਾਧਦਿਆਂ ਬੀਜੇਪੀ ਨੇ ਉਨ੍ਹਾਂ ‘ਤੇ ਸ਼ਰਮਨਾਕ ਦੋਹਰੇ ਮਾਪਦੰਡ ਦਾ ਇਲਜ਼ਾਮ ਲਾਉਂਦਿਆਂ ਹੋਇਆ ਦਾਅਵਾ ਹੋਇਆ ਕਿ ਉਨ੍ਹਾਂ ਤੋਂ ਕਈਆਂ ਨੇ ਸੱਤਾ ‘ਚ ਰਹਿਣ ਦੌਰਾਨ ਇਨ੍ਹਾਂ ਸੁਧਾਰਾਂ ਦਾ ਸਮਰਥਨ ਕੀਤਾ ਸੀ ਜਾਂ ਸੰਸਦ ‘ਚ ਉਨ੍ਹਾਂ ਦਾ ਸਮਰਥਨ ਕੀਤਾ ਸੀ।
