ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਪੰਜਾਬ
ਪੰਜਾਬ

ਅੱਜ ਕਿਸਾਨ ਜੱਥੇਬੰਦੀਆਂ ਵੱਲੋਂ ਹੋ ਸਕਦਾ ਹੈ ਵੱਡਾ ਐਲਾਨ!

ਪੰਜਾਬੀ ਲੋਕ · 21 October 2020
ਮੂਲ ਤਸਵੀਰ ਉਪਲਬਧ ਨਹੀਂ

ਰਾਜ ਸਭਾ ਵਿੱਚ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਨੇ ਲਗਾਤਾਰ ਧਰਨਾ ਲਗਾਇਆ ਹੋਇਆ ਹੈ। ਪੰਜਾਬ ਸਰਕਾਰ ਦੀ ਇਸ ਨੂੰ ਲੈ ਕੇ ਚਿੰਤਾ ਵਧਦੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੰਦੋਲਨ ਛੱਡ ਦੇਣ। ਕਿਸਾਨ ਜਥੇਬੰਦੀਆਂ ਨੇ ਇਸ ਬਾਰੇ ਫੈਸਲਾ ਲੈਣ ਲਈ ਅੱਜ ਮੀਟਿੰਗ ਬੁਲਾ ਲਈ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਮੀਟਿੰਗ ਵਿੱਚ ਕਿਸਾਨ ਲੀਡਰ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੋਧ ਬਿੱਲਾਂ ਦਾ ਵਿਸ਼ਲੇਸ਼ਣ ਕਰਨਗੇ। ਕਿਸਾਨ ਧਿਰਾਂ ਦੇ ਕੋਆਰਡੀਨੇਟਰ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਮੀਟਿੰਗ ਵਿੱਚ ਕਿਸਾਨ ਅੰਦੋਲਨ ਦੇ ਅਗਲੇ ਕਦਮ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕੇਂਦਰੀਕਰਨ ਦੇ ਏਜੰਡੇ ਖ਼ਿਲਾਫ਼ ਪੂਰਾ ਪੰਜਾਬ ਇਕਜੁੱਟ ਹੋਇਆ ਹੈ। ਕਿਸਾਨ ਸੰਘਰਸ਼ ਦੀ ਬਦੌਲਤ ਸਿਆਸੀ ਧਿਰਾਂ ਨੂੰ ਵੀ ਆਪਣੀ ਹਠ ਤਿਆਗਣੀ ਪਈ ਹੈ। ਇਸ ਬਾਰੇ ਕਿਸਾਨ ਲੀਡਰ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨੀ ਲਈ ਖੇਤੀ ਸੋਧ ਬਿੱਲਾਂ ਤੋਂ ਇਲਾਵਾ ਹੋਰ ਵੀ ਅਗਲੇਰੇ ਕਦਮ ਚੁੱਕੇ ਜਾਣ ਦੀ ਲੋੜ ਹੈ।

ਕਿਸਨਾਨ ਲੀਡਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਖੇਤੀ ਸੋਧ ਬਿੱਲਾਂ ਸਬੰਧੀ ਕਿਸਾਨ ਆਗੂਆਂ ’ਚ ਹਾਲੇ ਭੰਬਲਭੂਸਾ ਹੈ ਤੇ ਉਹ ਕਿਸਾਨ ਅੰਦੋਲਨ ਦੌਰਾਨ ਨਵੇਂ ਖੇਤੀ ਸੋਧ ਬਿੱਲਾਂ ਦੇ ਨਫ਼ੇ-ਨੁਕਸਾਨ ਤੋਂ ਕਿਸਾਨਾਂ ਨੂੰ ਜਾਣੂ ਕਰਾਉਣਗੇ।  

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ