News

ਅੱਜ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਬਲਕਿ ਅਰਵਿੰਦ ਕੇਜਰੀਵਾਲ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਦੌਰਾਨ ਉਹਨਾਂ ਕਿਹਾ ਕਿ ਅੱਜ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਬਲਕਿ ਅਰਵਿੰਦ ਕੇਜਰੀਵਾਲ ਹਨ। ਮੁੱਖ ਮੰਤਰੀ ਮਾਨ ਵੱਲੋਂ ਦਿੱਲੀ ਸਰਕਾਰ ਨਾਲ ਐਮਓਯੂ ਕਰਕੇ ਪੰਜਾਬ ਨੂੰ ਦਿੱਲੀ ਦੇ ਹਵਾਲੇ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਮੈਨੂੰ ਲੱਗਿਆ ਸੀ ਕਿ ਸਾਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 100 ਦਿਨ ਦਿੱਤੇ ਜਾਣੇ ਚਾਹੀਦੇ ਹਨ ਪਰ ਅੱਜ ਦਾ ਫ਼ੈਸਲਾ ਇੱਕ ਇਤਿਹਾਸਿਕ ਭੁੱਲ ਹੈ ਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਗਿਆ ਹੈ।

ਉਹਨਾਂ ਕਿਹਾ ਕਿ ਅਸੀਂ ਪਹਿਲਾਂ ਹੀ ਕਹਿੰਦੇ ਸੀ ਕਿ ਕੇਜਰੀਵਾਲ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਆਪ ਦੀ ਸਰਕਾਰ ਬਣਨ ਤੋਂ ਬਾਅਦ ਕੇਜਰੀਵਾਲ ਨੇ ਹੁਣ ਪੰਜਾਬ ਦੀ ਕਮਾਨ ਆਪਣੇ ਹੱਥਾਂ ਵਿੱਚ ਲੈ ਲਈ ਹੈ। ਉਹਨਾਂ ਕਿਹਾ ਕਿ ਪੰਜਾਬ ਜਿਹੜੇ ਸਾਰੇ ਓਐਸਡੀ ਲੱਗੇ, ਉਹ ਕੇਜਰੀਵਾਲ ਹੀ ਕਰ ਰਿਹਾ ਹੈ। ਪੰਜਾਬ ਦੇ ਮੰਤਰੀਆਂ ਨੂੰ ਕਬਜ਼ੇ ਹੇਠ ਲੈ ਲਿਆ ਹੈ।

ਅੱਜ ਦੇ ਐਮਓਯੂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਬਲਕਿ ਅਰਵਿੰਦ ਕੇਜਰੀਵਾਲ ਬਣ ਗਏ ਹਨ। ਹੁਣ ਕੇਜਰੀਵਾਲ ਕਦੇ ਵੀ ਪੰਜਾਬ ਦੇ ਅਫ਼ਸਰਾਂ ਨੂੰ ਫੋਨ ਕਰਕੇ ਹੁਕਮ ਦੇ ਸਕਦਾ ਹੈ। ਅੱਜ ਸੁਖਬੀਰ ਬਾਦਲ ਕਾਫੀ ਖਫ਼ਾ ਨਜ਼ਰ ਆਏ। ਉਹਨਾਂ ਕਿਹਾ ਕਿ ਅਜਿਹੀ ਰਾਜਨੀਤੀ ਤੇ ਲਾਹਨਤ ਹੈ। ਉਹਨਾਂ ਕਿਹਾ ਕਿ ਹੁਣ ਅੱਖਾਂ ਪੰਜਾਬ ਦੇ ਪਾਣੀਆਂ ਤੇ ਹਨ।

ਹਰਿਆਣਾ ਵਿੱਚ ਪਾਣੀ ਦੀ ਗਰੰਟੀ ਦੇ ਰਹੇ ਹਨ। ਜਦੋਂ ਪੰਜਾਬ ਦੇ ਮੰਤਰੀ ਨੂੰ ਐਸਵਾਈਐਲ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਹਨਾਂ ਨੇ ਕੋਈ ਟਿੱਪਣੀ ਨਹੀਂ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੇ ਮੰਤਰੀ ਕਿਸ ਤਰ੍ਹਾਂ ਬੋਲਣਗੇ,ਹੁਣ ਉਹਨਾਂ ਨੂੰ ਬੋਲਣ ਦੀ ਆਜ਼ਾਦੀ ਨਹੀਂ ਹੈ।

ਦਿੱਲੀ ਵਿੱਚ ਕੇਜਰੀਵਾਲ ਦੀ ਹੈਸੀਅਤ ਸਿਰਫ ਇੱਕ ਨਗਰ ਪਾਲਿਕਾ ਦੇ ਬਰਾਬਰ ਹੈ। ਉੱਥੇ ਐਲਜੀ ਚਲਦੀ ਹੈ। ਪਪਲਿਸ ਸੈਂਟਰ ਕੋਲ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਕਹਿ ਰਹੇ ਸੀ ਕਿ ਅਸੀਂ ਦਿੱਲੀ ਨੂੰ ਖੇਤੀ ਦੀ ਸਲਾਹ ਦੇਵਾਂਗੇ ਪਰ ਤੁਸੀਂ ਦਿੱਲੀ ਵਿੱਚ ਖੇਤੀ ਕਿੱਥੇ ਕਰੋਗੇ, ਰਾਸ਼ਟਰਪਤੀ ਭਵਨ ਵਿੱਚ ਜਾਂ ਕੈਨਟ ਪੈਲੇਸ ਵਿੱਚ?

Click to comment

Leave a Reply

Your email address will not be published.

Most Popular

To Top