News

ਅੱਜ ਤੋਂ ਸੂਬੇ ਦੇ ਘਰੇਲੂ ਬਿਜਲੀ ਖਪਤਕਾਰਾਂ ਦੇ ਘੱਟ ਦਰ ਨਾਲ ਆਉਣਗੇ ਬਿੱਲ

ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਜਨਤਾ ਨੂੰ ਵੱਡੀਆਂ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ। ਸੂਬੇ ਦੇ ਘਰੇਲੂ ਬਿਜਲੀ ਖਪਤਕਾਰਾਂ ਦੇ ਬਿੱਲ ਅੱਜ ਤੋਂ ਘੱਟ ਦਰ ਨਾਲ ਆਉਣਗੇ। ਪਾਵਰਕੌਮ ਨੇ ਇਹ ਦਰਾਂ ਲਾਗੂ ਕਰ ਦਿੱਤੀਆਂ ਹਨ। ਇਸ ਨਾਲ ਸੂਬੇ ਦੇ ਘਰੇਲੂ ਬਿਜਲੀ ਖਪਤਕਾਰਾਂ ਦੇ ਬਿੱਲਾਂ ਵਿੱਚ ਕਮੀ ਆਵੇਗੀ।

On day of drama, Congress picks Dalit face Charanjit Singh Channi as new  Punjab CM | Cities News,The Indian Express

ਪਾਵਰਕੌਮ ਦੇ ਸੀਐਮਡੀ ਏ. ਵੇਣੂ ਪ੍ਰਸਾਦ ਨੇ ਕਿਹਾ ਕਿ ਜਿਹੜੇ ਲੋਕਾਂ ਨੇ 1 ਤੋਂ 23 ਨਵੰਬਰ ਤੱਕ ਪੁਰਾਣੀਆਂ ਦਰਾਂ ਤੇ ਬਿਜਲੀ ਦੇ ਬਿੱਲ ਪ੍ਰਾਪਤ ਕੀਤੇ ਹਨ, ਉਹਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ। ਉਹ ਇਹ ਬਿੱਲ ਅਦਾ ਕਰ ਦੇਣ। ਬਿਜਲੀ ਦੀਆਂ ਪੁਰਾਣੀਆਂ ਤੇ ਨਵੀਆਂ ਦਰਾਂ ਵਿੱਚ ਅੰਤਰ ਦੇ ਹਿਸਾਬ ਨਾਲ ਵਾਧੂ ਰਕਮ ਅਗਲੇ ਬਿੱਲ ਵਿੱਚ ਐਡਜਸਟ ਕੀਤੀ ਜਾਵੇਗੀ।

ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਸੀ ਕਿ ਸੂਬੇ ਦੇ 69 ਲੱਖ ਖਪਤਕਾਰਾਂ ਨੂੰ 1 ਨਵੰਬਰ 2021 ਤੋਂ ਘਟੀਆਂ ਬਿਜਲੀ ਦਰਾਂ ਦਾ ਲਾਭ ਮਿਲੇਗਾ। ਪੰਜਾਬ ਸਰਕਾਰ ਨੇ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਹੈ। ਹਾਲਾਂਕਿ ਬਿਜਲੀ ਦਰਾਂ ਵਿੱਚ ਇਸ ਕਟੌਤੀ ਦਾ 7 ਕਿਲੋਵਾਟ ਤੋਂ ਵੱਧ ਲੋਡ ਵਾਲੇ ਖਪਤਕਾਰਾਂ ਨੂੰ ਕੋਈ ਫ਼ਾਇਦਾ ਨਹੀਂ ਹੋਵੇਗਾ।

Click to comment

Leave a Reply

Your email address will not be published. Required fields are marked *

Most Popular

To Top