ਲੱਖਾ ਸਿਧਾਣਾ ਵੱਡੇ ਕਾਫ਼ਲੇ ਨਾਲ ਮਸਤੂਆਣਾ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਇਸ ਕਾਫ਼ਲੇ ਵਿੱਚ ਹੋਰ ਵੀ ਬਹੁਤ ਸਾਰੇ ਨੌਜਵਾਨ ਸ਼ਾਮਲ ਹਨ। ਉਹਨਾਂ ਨੇ ਇਸ ਦੌਰਾਨ ਕਿਹਾ ਕਿ ਲੋਕਾਂ ਨੂੰ ਹੰਬਲਾ ਮਾਰਨ ਦੀ ਲੋੜ ਹੈ, ਪਹਿਲਾਂ ਲੋਕ ਇਕੱਠੇ ਹੋ ਜਾਣ ਤਾਂ ਹੀ ਪੰਜਾਬ ਨੂੰ ਬਚਾਇਆ ਜਾ ਸਕਦਾ ਹੈ।
ਕੱਲ੍ਹ ਯਾਨੀ 10 ਅਪ੍ਰੈਲ ਨੂੰ ਲੱਖਾ ਸਿਧਾਣਾ ਅਤੇ ਨੌਜਵਾਨਾਂ ਵੱਲੋਂ ਕੇਐਮਪੀ ਰੋਡ ਜਾਮ ਕੀਤਾ ਜਾਵੇਗਾ। 26 ਜਨਵਰੀ ਨੂੰ ਲਾਲ ਕਿਲ੍ਹਾ ਕਾਂਡ ਮਗਰੋਂ ਲੱਖਾ ਸਿਧਾਣਾ ਤੇ ਦੀਪ ਨੂੰ ਮੁੱਖ ਮੁਲਜ਼ਮ ਵੀ ਮੰਨਿਆ ਜਾ ਰਿਹਾ ਹੈ। ਲੱਖੇ ਨੇ ਲਾਈਵ ਹੋ ਕੇ ਅਪੀਲ ਕੀਤੀ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 10 ਅਪ੍ਰੈਲ ਨੂੰ ਕੇਐਮਪੀ ਰੋਡ ਦਿੱਲੀ ਨੂੰ ਬੰਦ ਕਰਨ ਲਈ ਵੱਧ ਤੋਂ ਵੱਧ ਲੋਕ ਪਹੁੰਚਣ।
ਉਹ ਅਪਣੇ ਸਾਥੀਆਂ ਸਮੇਤ 9 ਅਪ੍ਰੈਲ ਨੂੰ ਹੀ ਮਸਤੂਆਣਾ ਤੋਂ ਦਿੱਲੀ ਪਹੁੰਚ ਜਾਵੇਗਾ। ਉਹਨਾਂ ਕਿਹਾ ਕਿ ਖੇਤੀ ਕਾਨੂੰਨ ਸਭ ਲਈ ਨੁਕਸਾਨਦੇਹ ਹਨ। ਇਸ ਲਈ ਹਰ ਛੋਟੇ ਕਾਰੋਬਾਰੀ ਨੂੰ 10 ਅਪ੍ਰੈਲ ਨੂੰ ਬਿਨਾਂ ਸੋਚੇ ਸਮਝੇ ਕੇਐਮਪੀ ਰੋਡ ਦਿੱਲੀ ਪਹੁੰਚਣਾ ਚਾਹੀਦਾ ਹੈ ਤਾਂ ਜੋ ਕੇਂਦਰ ਸਰਕਾਰ ’ਤੇ ਦਬਾਅ ਪਾਇਆ ਜਾ ਸਕੇ।
ਕੇਐਮਪੀ 10 ਅਪ੍ਰੈਲ ਨੂੰ 24 ਘੰਟਿਆਂ ਲਈ ਜਾਮ ਰਹੇਗੀ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਵਿੱਚ ਪਹੁੰਚਣ ਦੀ ਕਾਲ ਦਿੱਤੀ ਗਈ ਹੈ। ਬੁੱਧਵਾਰ ਨੂੰ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਲੱਖਾ ਸਿਧਾਣਾ ਨੇ ਕਿਹਾ ਕਿ, “ਨਾ ਸਿਰਫ ਕਿਸਾਨ, ਬਲਕਿ ਹਰ ਵਰਗ ਦੇ ਲੋਕ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ।”
