ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਪੰਜਾਬ
ਪੰਜਾਬ

ਅੱਜ ਪੂਰੇ ਭਾਰਤ ’ਚ ਹੋਵੇਗਾ ਚੱਕਾ ਜਾਮ, ਹਾਈਵੇਅ ’ਤੇ ਲਗੇ ਧਰਨੇ

ਪੰਜਾਬੀ ਲੋਕ · 05 November 2020
ਮੂਲ ਤਸਵੀਰ ਉਪਲਬਧ ਨਹੀਂ

ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦੀਆਂ ਸਾਰੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਦੁਪਿਹਰ 12 ਵਜੇ ਤੋਂ 4 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ 14 ਜ਼ਿਲ੍ਹਿਆਂ ‘ਚ 35 ਥਾਵਾਂ ‘ਤੇ ਭਾਰੀ ਗਿਣਤੀ ‘ਚ ਹਾਈਵੇਅ ਜਾਮ ਕੀਤੇ ਜਾਣਗੇ ਅਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾਵੇਗੀ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਦੇਸ਼ ਭਰ ਦੀਆਂ ਕਰੀਬ 250 ਕਿਸਾਨ ਜੱਥੇਬੰਦੀਆਂ ਮਿਲ ਕੇ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰਨਗੀਆਂ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਵੀਰਵਾਰ ਨੂੰ ਸਭ ਵਰਗਾਂ ਦੇ ਪੰਜਾਬ ਵਾਸੀਆਂ ਦੀ ਹਮਾਇਤ ਨਾਲ 35 ਹਾਈਵੇਅ ਜਾਮ ਲਾ-ਮਿਸਾਲ ਹੋਣਗੇ ਅਤੇ 36 ਦਿਨਾਂ ਤੋਂ 65 ਥਾਂਈਂ ਚੱਲ ਰਹੇ ਅਣਮਿੱਥੇ ਸਮੇਂ ਦੇ ਧਰਨੇ ਵੀ ਬਾਕੀ ਥਾਂਵਾਂ ‘ਤੇ ਬਾਦਸਤੂਰ ਜਾਰੀ ਰਹਿਣਗੇ।

ਉਨ੍ਹਾਂ ਪੰਜਾਬ ਦੇ ਸਮੂਹ ਕਿਰਤੀ ਵਰਗਾਂ ਸਮੇਤ ਸਾਰੇ ਕਿਸਾਨਾਂ-ਮਜ਼ਦੂਰਾਂ ਨੂੰ ਇਸ ਹੱਕੀ ਸੰਘਰਸ਼ ‘ਚ ਪਰਿਵਾਰਾਂ ਸਮੇਤ ਕੁੱਦਣ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਸਾਮਰਾਜੀ ਕਾਰਪੋਰੇਟਾਂ ਦੀ ਹੱਥ-ਠੋਕਾ ਬਣ ਚੁੱਕੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਰੋਕਣ ਦਾ ਸਰਾਸਰ ਝੂਠਾ ਬਹਾਨਾ ਬਣਾਇਆ ਗਿਆ ਹੈ।

ਮੁੱਖ ਮੰਤਰੀ ਵੱਲੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਸੀ ਪਰ ਉਹਨਾਂ ਨੇ ਇਜਾਜ਼ਤ ਨਹੀਂ ਦਿੱਤੀ। ਇਸ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਕਈ ਵਿਧਾਇਕ ਤੇ ਮੰਤਰੀਆਂ ਨੇ ਦਿੱਲੀ ਵਿੱਚ ਜੰਤਰ-ਮੰਤਰ ਵਿਖੇ ਧਰਨਾ ਦਿੱਤਾ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ