Punjab

ਅੱਜ ਫਿਰ ਕਿਸਾਨਾਂ ਦੇ ਹੱਕ ’ਚ ਆਏ ਨਵਜੋਤ ਸਿੱਧੂ, ਕਿਸਾਨਾਂ ਨੂੰ ਦਿੱਤੀ ਇਹ ਸਲਾਹ, ਇੰਝ ਨਿਕਲੇਗਾ ਹੱਲ

ਜਿੱਥੇ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਪਿੰਡ ਖੜਕਲ ਕਲਾਂ ‘ਚ ਰੋਸ ਪ੍ਰਦਰਸ਼ਨ ਕੀਤਾ, ਉੱਥੇ ਹੀ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਕਾਂਗਰਸ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸਟੇਜ ਤੋਂ ਕਿਸਾਨੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

ਇਸ ਦੇ ਨਾਲ ਹੀ ਉਹਨਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਕਿਸਾਨ ਚੋਣਾਂ ਲੜਨ ਤੇ ਅਪਣੇ ਨੁਮਾਇੰਦੇ ਵਿਧਾਨ ਸਭਾ ਵਿੱਚ ਭੇਜਣ। ਨਵਜੋਤ ਸਿੱਧੂ ਨੇ ਅੱਗੇ ਕਿਹਾ ਕਿ ਇਸ ਲੜਾਈ ਵਿੱਚ ਉਹ ਪਾਰਟੀਆਂ ਤੋਂ ਉੱਪਰ ਉੱਠ ਕੇ ਪੰਜਾਬ ਲਈ ਲੜਨਗੇ।

ਇਹ ਵੀ ਪੜ੍ਹੋ: ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਦੇ ਪਿੰਡ ਤੋਂ ਆਈ ਇਹ ਵੱਡੀ ਖ਼ਬਰ

ਇਸ ਦੇ ਨਾਲ ਇਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰਾਂ ਮੁਸ਼ਕਲਾਂ ਦਾ ਹੱਲ ਕਰਨ ਲਈ ਹੁੰਦੀਆਂ, ਪਿੱਠ ਦਿਖਾਉਣ ਲਈ ਨਹੀਂ। ਉਨ੍ਹਾਂ ਕਿਹਾ ਕਿ ਸੂਬੇ ‘ਚ ਮੰਡੀਆਂ ਖ਼ਤਮ ਹੋਣ ਨਾਲ ਕਿਸਾਨ ਦਾ ਵਜੂਦ ਮੁੱਕ ਜਾਵੇਗਾ। ਪੰਜਾਬ ਦੇ ਕਿਸਾਨਾਂ ਨੂੰ ਵਰਤ ਕੇ ਸੁੱਟਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਇਸ ਪਿੰਡ ਨੇ ਭਾਜਪਾ ਲੀਡਰਾਂ ਖ਼ਿਲਾਫ਼ ਲਿਆ ਵੱਡਾ ਫ਼ੈਸਲਾ, ਭਾਜਪਾ ਲੀਡਰ ਇਸ ਪਿੰਡ ਵੱਲ ਨਾ ਹੀ ਕਰਨ ਮੂੰਹ

ਉਹਨਾਂ ਨੇ ਕੇਂਦਰ ਸਰਕਾਰ ਨੂੰ ਵੰਗਾਰਦਿਆਂ ਕਿਹਾ ਕਿ ਕੇਂਦਰ ਨੇ ਯੂਜ਼ ਐਂਡ ਥ੍ਰੋ ਦੀ ਨੀਤੀ ਅਪਣਾਈ ਹੈ। ਉਹਨਾਂ ਨੇ ਸਰਕਾਰ ਤੇ ਇਹ ਵੀ ਇਲਜ਼ਾਮ ਲਗਾਇਆ ਕਿ ਸਰਕਾਰ ਨੂੰ ਪੂੰਜੀਪਤੀ ਚਲਾ ਰਹੇ ਹਨ। ਸਿੱਧੂ ਨੇ ਕਿਹਾ, “ਅਸੀਂ ਪੂਰੀ ਵਿਊਂਤਬੰਦੀ ਨਾਲ ਚੱਲਾਂਗੇ ਤਾਂ ਜੋ ਸਰਕਾਰਾਂ ਨਾਲ ਟਕਰਾ ਸਕੀਏ।

ਅਸੀਂ ਇਕੱਠੇ ਰਹਾਂਗੇ ਤਾਂ ਕੋਈ ਸਾਨੂੰ ਹਿੱਲਾ ਨਹੀਂ ਸਕਦਾ।” ਦਸ ਦਈਏ ਕਿ ਉੱਧਰ ਬਟਾਲਾ ਵਿੱਚ ਵੀ ਗਾਇਕਾਂ ਨੇ ਭਾਰੀ ਇਕੱਠ ਕੀਤਾ ਹੈ ਤੇ ਧਰਨਾ ਲਗਾਇਆ ਹੋਇਆ ਹੈ। ਉਹਨਾਂ ਵੱਲੋਂ ਵੀ ਕਿਸਾਨਾਂ ਤੇ ਨੌਜਵਾਨਾਂ ਨੂੰ ਖੇਤੀ ਬਿੱਲਾਂ ਨੂੰ ਲੈ ਕੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

Click to comment

Leave a Reply

Your email address will not be published. Required fields are marked *

Most Popular

To Top