ਅੱਜ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ, ਮੁੱਖ ਮੰਤਰੀ ਵੀ ਹੋਣਗੇ ਸ਼ਾਮਲ

 ਅੱਜ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ, ਮੁੱਖ ਮੰਤਰੀ ਵੀ ਹੋਣਗੇ ਸ਼ਾਮਲ

ਸੰਗਰੂਰ ਤੋਂ ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਅੱਜ 7 ਅਕਤੂਬਰ ਨੂੰ ਵਿਆਹ ਦੇ ਬੰਧਨ ‘ਚ ਬੱਝਣ ਜਾਣਗੇ। ਉਨ੍ਹਾਂ ਦਾ ਜੀਵਨ ਸਾਥੀ ਇੱਕ ਆਮ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਹੈ ਤੇ ‘ਆਪ’ ਦਾ ਵਲੰਟੀਅਰ ਹੈ। ਉਨ੍ਹਾਂ ਦੇ ਵਿਆਹ ਦੀਆਂ ਰਸਮਾਂ ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਹੋ ਗਈਆਂ ਹਨ।

Narinder Kaur Marriage: संगरूर की विधायक नरिंदर कौर का विवाह आज, कुछ ही देर  में पटियाला में होगा आनंद कारज - AAP Sangrur MLA Narinder Kaur Bharaj  Marriage Update Patiala Gurdwara

ਉਹਨਾਂ ਦੇ ਵਿਆਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਕਰੀਬੀ ਰਿਸ਼ਤੇਦਾਰ ਸ਼ਾਮਲ ਹੋਣਗੇ। ਦੱਸਣਯੋਗ ਹੈ ਕਿ ਉਨ੍ਹਾਂ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜੀਆਂ, ਜਿਸ ਵਿੱਚ ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਤੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਤੇ ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਖੰਨਾ ਨੂੰ ਹਰਾ ਕੇ ਰਿਕਾਰਡ ਤੋੜ ਵੋਟਾਂ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ।

Leave a Reply

Your email address will not be published.