News

ਅੱਜ ਹੋਵੇਗੀ ਨੀਤੀ ਆਯੋਗ ਦੀ ਬੈਠਕ, ਮੁੱਖ ਮੰਤਰੀ ਮਾਨ ਚੁੱਕਣਗੇ ਪੰਜਾਬ ਦੇ ਮੁੱਦੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਨੀਤੀ ਅਯੋਗ ਗਵਰਨਿੰਗ ਕੌਂਸਲ ਦੀ 7ਵੀਂ ਬੈਠਕ ਅੱਜ ਹੋਣ ਜਾ ਰਹੀ ਹੈ। ਇਸ ਬੈਠਕ ‘ਚ ਸਾਰੇ ਸੂਬਿਆਂ ਦੇ ਮੁੱਖ ਮੰਤਰੀ, ਕੇਂਦਰ ਸ਼ਾਸਿਤ ਸੂਬਿਆਂ ਦੇ ਉਪ ਰਾਜਪਾਲ ਅਤੇ ਕਈ ਕੇਂਦਰੀ ਮੰਤਰੀ ਸ਼ਾਮਿਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਬੈਠਕ ਵਿੱਚ ਸ਼ਾਮਲ ਹੋਣਗੇ।

ਉਹਨਾਂ ਨੇ ਕੱਲ੍ਹ ਮੀਡੀਆ ਦੇ ਰੂਬਰੂ ਹੁੰਦਿਆਂ ਕਿਹਾ ਕਿ, ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਿੱਲੀ ਜਾ ਰਹੇ ਹਨ ਅਤੇ ਪੰਜਾਬ ਦੇ ਬਹੁਤ ਸਾਰੇ ਵੱਡੇ ਮੁੱਦੇ ਪੀਐਮ ਮੋਦੀ ਸਾਹਮਣੇ ਰੱਖਣਗੇ। ਉਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਸੂਬੇ ਨੂੰ ਐਮਐਸਪੀ ਕਮੇਟੀ ਤੋਂ ਬਾਹਰ ਰੱਖਣ ਦਾ ਮੁੱਦਾ ਚੁੱਕਣਗੇ। ਇਸ ਦੇ ਨਾਲ ਹੀ ਉਹ ਪੰਜਾਬ ਨੂੰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਤੇ ਬਣਾਈ ਕਮੇਟੀ ਤੋਂ ਬਾਹਰ ਰੱਖਣ ਦੇ ਮੁੱਦੇ ਦਾ ਵਿਰੋਧ ਕਰਨਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, ਮੈਂ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਜਾ ਰਿਹਾ ਹਾਂ। ਇਹ ਦੋ ਦਿਨ ਦਾ ਅਫੇਅਰ ਹੋਵੇਗਾ। ਮੈਂ ਸਹੀ ਹੋਮਵਰਕ ਨਾਲ ਜਾ ਰਿਹਾ ਹਾਂ ਕਿ ਪੰਜਾਬ ਦੇ ਮੁੱਦੇ ਉੱਥੇ ਕਿਵੇਂ ਚੁੱਕੇ ਜਾਣਗੇ। ਉਹਨਾਂ ਕਿਹਾ ਕਿ, ਅਸੀਂ ਪੰਜਾਬ ਲਈ ਗੱਲ ਕਰਨ ਦਾ ਇਹ ਮੌਕਾ ਨਹੀਂ ਗਵਾਵਾਂਗੇ। ਮੈਂ ਰਾਸ਼ਟਰਮੰਡਲ ਖੇਡਾਂ ਵਿੱਚ ਤਗਮੇ ਜਿੱਤਣ ਲਈ ਪੰਜਾਬ ਦੇ ਖਿਡਾਰੀਆਂ ਨੂੰ ਵਧਾਈ ਦਿੰਦਾ ਹਾਂ। ਅਸੀਂ ਆਯੂਸ਼ਮਾਨ ਯੋਜਨਾ ਤਹਿਤ ਪੈਸੇ ਦੇ ਦਿੱਤੇ ਹਨ। ਅਸੀਂ ਆਪਣੀ ਸਿਹਤ ਪ੍ਰਣਾਲੀ ਨੂੰ ਇਸ ਤਰ੍ਹਾਂ ਮਜ਼ਬੂਤ ਕਰਾਂਗੇ ਕਿ ਸਾਨੂੰ ਇਸ ਯੋਜਨਾ ਦੀ ਲੋੜ ਨਹੀਂ ਪਵੇਗੀ।

Click to comment

Leave a Reply

Your email address will not be published.

Most Popular

To Top