News

ਅੱਜ ਹੋਵੇਗੀ ਪੰਜਾਬ ਵਿਧਾਨ ਸਭਾ ਚੋਣਾਂ ਦੀ ਗਿਣਤੀ, ਪੰਜਾਬ ਨੂੰ ਮਿਲੇਗਾ ਨਵਾਂ ਸੀਐਮ

ਪੰਜਾਬ ’ਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਜਾਵੇਗਾ। 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ ਅਤੇ ਇਹ ਵੇਖਣਾ ਦਿਲਚਸਪ ਹੋਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ’ਚ ਜਾਵੇਗੀ।

Punjab Election Results 2022 LIVE: Will AAP form its govt in Punjab?  Counting to begin at 8 am

ਦੋ-ਤਿੰਨ ਘੰਟਿਆਂ ਵਿੱਚ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ। 14 ਗੇੜਾਂ ’ਚ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ। ਉਥੇ ਹੀ ਚੋਣ ਕਮਿਸ਼ਨ ਵੱਲੋਂ ਗਿਣਤੀ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਿਯਮ ਸਪੱਸ਼ਟ ਕਰ ਦਿੱਤੇ ਗਏ ਹਨ, ਜਿਨ੍ਹਾਂ ’ਚ ਸਭ ਤੋਂ ਸਪੱਸ਼ਟ ਅਤੇ ਖ਼ਾਸ ਨਿਯਮ ਰੀ-ਕਾਊਂਟਿੰਗ ਨੂੰ ਲੈ ਕੇ ਹੈ।

ਇਸ ਵਾਰ ਰੀ-ਕਾਊਂਟਿੰਗ ਰਾਊਂਡ ਦੇ ਅਨੁਸਾਰ ਹੋਣ ਵਾਲੀ ਹੈ। ਕਾਊਂਟਿੰਗ ਸੈਂਟਰਾਂ ਦੇ ਅੰਦਰ ਤਿਆਰੀਆਂ ਵੀ ਪੂਰੀਆਂ ਹੋ ਚੁੱਕੀਆਂ ਹਨ ਅਤੇ ਕੋਰੋਨਾ ਕਾਲ ਦੇ ਚਲਦਿਆਂ ਕੋਰੋਨਾ ਨਿਯਮਾਂ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।  ਮਾਸਕ ਅਤੇ ਸੈਨੀਟਾਈਜ਼ਰ ਉਪਲੱਬਧ ਕਰਵਾਏ ਜਾਣਗੇ। ਇੰਨਾ ਹੀ ਨਹੀਂ ਮਸ਼ੀਨਾਂ ਨੂੰ ਖੋਲ੍ਹਣ ਅਤੇ ਰੀ-ਪੈਕ ਕਰਨ ਤੋਂ ਪਹਿਲਾਂ ਸੈਨੇਟਾਈਜ਼ ਕੀਤਾ ਜਾਵੇਗਾ।

Click to comment

Leave a Reply

Your email address will not be published.

Most Popular

To Top