ਅੱਜ ਹੋਵੇਗੀ MCD ਵੋਟਾਂ ਦੀ ਗਿਣਤੀ, ‘ਆਪ’, ਭਾਜਪਾ ਅਤੇ ਕਾਂਗਰਸ ’ਚ ਤ੍ਰਿਕੋਣਾ ਮੁਕਾਬਲਾ

ਦਿੱਲੀ ਵਿੱਚ ਨਗਰ ਨਿਗਮ ਚੋਣਾਂ ਲਈ ਅੱਜ ਵੋਟਾਂ ਦੀ ਗਿਣਤੀ ਹੋਵੇਗੀ। ਇਸ ਦੇ ਲਈ 42 ਕੇਂਦਰ ਬਣਾਏ ਗਏ ਹਨ। ਸਖ਼ਤ ਸੁਰੱਖਿਆ ਦਰਮਿਆਨ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਦਿੱਲੀ ਵਿੱਚ 4 ਦਸੰਬਰ ਨੂੰ ਹੋਈਆਂ ਚੋਣਾਂ ਵਿੱਚ 50.48 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਸੀ।
ਦੱਸ ਦੇਈਏ ਕਿ ਦਿੱਲੀ ਨਗਰ ਨਿਗਮ (MCD) ’ਚ 250 ਵਾਰਡ ਹਨ ਅਤੇ ਇਸ ਚੋਣਾਂ ’ਚ 1349 ਉਮੀਦਵਾਰ ਨੇ ਆਪਣੀ ਕਿਸਮਤ ਅਜਮਾਈ ਹੈ। ਨਗਰ ਨਿਗਮ ਚੋਣਾਂ ’ਚ ਆਮ ਆਦਮੀ ਪਾਰਟੀ (ਆਪ), ਭਾਜਪਾ ਅਤੇ ਕਾਂਗਰਸ ਵਿਚਾਲੇ ਤ੍ਰਿਕੋਣਾ ਮੁਕਾਬਲਾ ਹੈ। ਓਧਰ ਰਾਜ ਚੋਣ ਕਮਿਸ਼ਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਸੀਂ ਵੋਟਾਂ ਦੀ ਗਿਣਤੀ ਲਈ ਪੂਰੀ ਤਿਆਰ ਕਰ ਲਈ ਹੈ।
42 ਵੋਟਿੰਗ ਕੇਂਦਰ ਬਣਾਏ ਗਏ ਹਨ। ਸਖ਼ਤ ਸੁਰੱਖਿਆ ਦਰਮਿਆਨ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਇਸ ਸਬੰਧੀ ਪੁਲਿਸ ਨੇ ਕਿਹਾ ਕਿ ਸਾਰੇ ਕੇਂਦਰਾਂ ਤੇ ਸਖ਼ਤ ਸੁਰੱਖਿਆ ਹੈ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਫੋਰਸ ਦੀਆਂ 20 ਕੰਪਨੀਆਂ ਅਤੇ 10,000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਕੇਂਦਰਾਂ ਤੇ ਤਾਇਨਾਤ ਕੀਤਾ ਗਿਆ ਹੈ।