ਅੱਜ ਹੋ ਸਕਦਾ ਵੱਡਾ ਫੈਸਲਾ, ਕੀ ਬੀਬੀ ਜਗੀਰ ਕੌਰ ਹੋਣਗੇ ਅਕਾਲੀ ਦਲ ‘ਚੋਂ ਆਊਟ?

 ਅੱਜ ਹੋ ਸਕਦਾ ਵੱਡਾ ਫੈਸਲਾ, ਕੀ ਬੀਬੀ ਜਗੀਰ ਕੌਰ ਹੋਣਗੇ ਅਕਾਲੀ ਦਲ ‘ਚੋਂ ਆਊਟ?

ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢਿਆ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਲੜਨ ਲਈ ਬਾਜ਼ਿਦ ਬੀਬੀ ਜਗੀਰ ਕੌਰ ਨੂੰ ਸਸਪੈਂਡ ਕਰਕੇ ਜਵਾਬ ਮੰਗਿਆ ਗਿਆ ਸੀ। ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੂੰ ਆਪਣਾ ਜਵਾਬ ਭੇਜਿਆ ਹੈ ਜਿਸ ਤੋਂ ਪਾਰਟੀ ਸੰਤੁਸ਼ਟ ਨਹੀਂ ਹੈ।

One family, one ticket; two terms for president in row: Sukhbir Singh Badal  announces reforms in SAD - India Today

ਸੂਤਰਾਂ ਮੁਤਾਬਕ ਹੁਣ ਅਕਾਲੀ ਦਲ ਕੋਲ ਬੀਬੀ ਜਗੀਰ ਕੌਰ ਖਿਲਾਫ਼ ਕਾਰਵਾਈ ਕਰਨ ਤੋਂ ਸਿਵਾਏ ਕੋਈ ਰਾਹ ਨਹੀਂ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਗੀਰ ਕੌਰ ਨੇ ਆਪਣੇ ਹੱਕ ਵਿੱਚ ਕਈ ਦਲੀਲਾਂ ਦਿੱਤੀਆਂ ਹਨ ਜਿਸ ਤੋਂ ਅਨੁਸ਼ਾਸਨੀ ਕਮੇਟੀ ਸੰਤੁਸ਼ਟ ਨਹੀਂ। ਬੀਬੀ ਜਗੀਰ ਨੂੰ ਅੱਜ ਦੁਪਹਿਰ ਤੱਕ ਦਾ ਸਮਾਂ ਦਿੱਤਾ ਗਿਆ ਹੈ।

ਜੇ ਉਹ ਪ੍ਰਧਾਨਗੀ ਦੀ ਚੋਣ ਤੋਂ ਆਪਣਾ ਨਾਂ ਵਾਪਸ ਨਹੀਂ ਲੈਂਦੇ ਤਾਂ ਕਾਰਵਾਈ ਕੀਤੀ ਜਾਵੇਗੀ। ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਲਈ ਆਪਣੀ ਦਾਅਵੇਦਾਰੀ ਵਾਪਸ ਲੈ ਕੇ ਪਾਰਟੀ ਨਾਲ ਵਫ਼ਾਦਾਰੀ ਨਿਭਾਉਣ, ਕਿਉਂਕਿ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਸਨਮਾਨ ਬਖ਼ਸ਼ਿਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲਈ ਮੁੜ ਉਮੀਦਵਾਰ ਐਲਾਨ ਦਿੱਤਾ ਹੈ ਤੇ ਪਾਰਟੀ ਮੈਂਬਰਾਂ ਨੂੰ ਵੀ ਉਨ੍ਹਾਂ ਦੇ ਹੱਕ ’ਚ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ।

 

Leave a Reply

Your email address will not be published.