ਅੱਜ 12 ਵਜੇ ਸੀਐਮ ਕੇਜਰੀਵਾਲ ਕਰਨਗੇ ਪ੍ਰੈਸ ਕਾਨਫਰੰਸ, ਹੋਵੇਗਾ ਮੁੱਖ ਮੰਤਰੀ ਚਿਹਰੇ ਦਾ ਐਲਾਨ?
By
Posted on

ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਇੱਕ ਮਹੱਤਵਪੂਰਨ ਡਿਜੀਟਲ ਪ੍ਰੈਸ ਕਾਨਫਰੰਸ ਕਰਨਗੇ। ਆਪ ਵਿੱਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਵੱਡੀ ਚਰਚਾ ਛਿੜੀ ਹੋਈ ਹੈ। ਅੱਜ ਆਪ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਜਾ ਸਕਦਾ ਹੈ।
ਦੱਸ ਦਈਏ ਕਿ ਪੰਜਾਬ ਸਮੇਤ 5 ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੱਡਾ ਬਿਆਨ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲਨ ਨੇ ਟਵੀਟ ਕਰਿਦਆਂ ਲਿਖਿਆ ਕਿ, ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਚੁੱਕਾ ਹੈ।
ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ, ਉਹਨਾਂ ਲਿਖਿਆ ਕਿ, “ਪੰਜਾਬੀਓ .,,ਪੰਜਾਬ ਦੀ ਆਪਣੇ ਹੱਥਾਂ ਮਾਲ ਕਿਸਮਤ ਲਿਖਣ ਦੀ ਤਾਰੀਖ਼ 14 ਫ਼ਰਵਰੀ …ਤਿਆਰ ਹੋ ਜਾਓ ..,10 ਮਾਰਚ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਹੋਵੇਗੀ…ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ…।
