ਅੱਜ GNDU ਅੰਮ੍ਰਿਤਸਰ ‘ਚ ਹੋਵੇਗਾ ਸੂਬਾ ਪੱਧਰੀ ਸਮਾਗਮ, ਸ਼ਾਮਲ ਹੋਣਗੇ CM ਭਗਵੰਤ ਮਾਨ

 ਅੱਜ GNDU ਅੰਮ੍ਰਿਤਸਰ ‘ਚ ਹੋਵੇਗਾ ਸੂਬਾ ਪੱਧਰੀ ਸਮਾਗਮ, ਸ਼ਾਮਲ ਹੋਣਗੇ CM ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬੀ ਭਾਸ਼ਾ ਵਿਭਾਗ ਵੱਲੋਂ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ‘ਪੰਜਾਬੀ ਮਾਹ’ ‘ਚ ਸ਼ਾਮਲ ਹੋਣ ਲਈ 11.15 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ,ਅੰਮ੍ਰਿਤਸਰ ਪਹੁੰਚਣਗੇ। ਜਾਣਕਾਰੀ ਮੁਤਾਬਕ ਇਹ ਸਮਾਗਮ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਜੋ ਕੀ ਗੁਰੂ ਨਾਨਕ ਭਵਨ ਦੇ ਨੇੜੇ ਹੈ , ਵਿਖੇ ਕਰਵਾਇਆ ਜਾ ਰਿਹਾ ਹੈ।

Punjab CM Bhagwant Mann likely to announce 300 units of free electricity  tomorrow

ਜਿਸ ਦੇ ਚੱਲਦਿਆਂ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬੀ ਭਾਸ਼ਾ ਵਿਭਾਗ ਵੱਲੋਂ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ‘ਪੰਜਾਬੀ ਮਾਹ’ ‘ਚ ਸ਼ਾਮਲ ਹੋਣ ਲਈ 11.15 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ,ਅੰਮ੍ਰਿਤਸਰ ਪਹੁੰਚਣਗੇ। ਜਾਣਕਾਰੀ ਮੁਤਾਬਕ ਇਹ ਸਮਾਗਮ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਜੋ ਕੀ ਗੁਰੂ ਨਾਨਕ ਭਵਨ ਦੇ ਨੇੜੇ ਹੈ , ਵਿਖੇ ਕਰਵਾਇਆ ਜਾ ਰਿਹਾ ਹੈ।

ਜਿਸ ਦੇ ਚੱਲਦਿਆਂ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।  ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪਠਾਨਕੋਟ ਹਾਈਵੇ ’ਤੇ ਕਿਸਾਨਾਂ ਦਾ ਧਰਨਾ ਤਿੰਨ ਦਿਨ ਤੋਂ ਲਗਾਤਾਰ ਜਾਰੀ ਹੈ। ਬੀਤੇ ਦਿਨ ਮੁੱਖ ਮੰਤਰੀ ਮਾਨ ਵੱਲੋਂ  ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ’ਤੇ ਤਿੱਖੇ ਬਿਆਨ ਕਾਰਨ ਕਿਸਾਨ ਭੜਕ ਗਏ ਸਨ ਅਤੇ ਉਨ੍ਹਾਂ ਨੇ ਅੰਮ੍ਰਿਤਸਰ ਪਠਾਨਕੋਟ ਹਾਈਵੇ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਸੀ।

ਅੱਜ ਵੀ ਕਿਸਾਨਾਂ ਦਾ ਧਰਨਾ ਜਾਰੀ ਹੈ ਤੇ ਮੁੱਖ ਮੰਤਰੀ ਮਾਨ ਅੰਮ੍ਰਿਤਸਰ ਪਹੁੰਚ ਰਹੇ ਹਨ। ਅਜਿਹੇ ’ਚ ਪ੍ਰਸ਼ਾਸਨ ਨੇ ਚੁਣੌਤੀ ਬਣੀ ਹੋਈ ਹੈ ਕਿ ਕਿਸਾਨ ਮੁੱਖ ਮੰਤਰੀ ਦੇ ਆਉਣ ’ਚ ਕੋਈ ਅੜਿੱਕਾ ਨਾ ਕਰਨ।

Leave a Reply

Your email address will not be published.