ਅੱਤਵਾਦੀਆਂ ਨੇ ਕਸ਼ਮੀਰ ਦੇ ਕੁਲਗਾਮ ’ਚ BSF ਦੇ ਕਾਫ਼ਲੇ ’ਤੇ ਕੀਤਾ ਹਮਲਾ

ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਜ ਅੱਤਵਾਦੀਆਂ ਨੇ ਸੀਮਾ ਸੁਰੱਖਿਆ ਬਲ ਦੇ ਕਾਫੇ ਤੇ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਉਹਨਾਂ ਵਿੱਚ ਮੁਠਭੇੜ ਸ਼ੁਰੂ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਬੀਐਸਐਫ ਦਾ ਕਾਫਲਾ ਜੰਮੂ ਅਤੇ ਸ਼੍ਰੀਨਗਰ ਜਾ ਰਿਹਾ ਸੀ ਜਦੋਂ ਉਹਨਾਂ ਤੇ ਹਮਲਾ ਹੋਇਆ। ਇਕ ਅਧਿਕਾਰੀ ਨੇ ਦੱਸਿਆ ਕਿ, ਕੁਲਗਾਮ ਜ਼ਿਲ੍ਹੇ ਵਿੱਚ ਕਾਜੀਗੁੰਡ ਖੇਤਰ ਦੇ ਮਾਲਪੋਰਾ ਵਿੱਚ ਜੰਮੂ-ਕਸ਼ਮੀਰ ਰਾਸ਼ਟਰੀ ਮਾਰਗ ’ਤੇ ਅੱਤਵਾਦੀਆਂ ਨੇ ਬੀਐਸਐਫ ਦੇ ਕਾਫਲੇ ’ਤੇ ਗੋਲੀਬਾਰੀ ਕੀਤੀ।

ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਹਮਲੇ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਪਰ ਅੱਤਵਾਦੀਆਂ ਨੂੰ ਘੇਰ ਲਿਆ ਗਿਆ ਹੈ। ਕਸ਼ਮੀਰ ਜ਼ੋਨ ਦੀ ਪੁਲਿਸ ਨੇ ਆਈਜੀ ਵਿਜੇ ਕੁਮਾਰ ਦੇ ਹਵਾਲੇ ਤੋਂ ਕਿਹਾ ਕਿ, ਅੱਤਵਾਦੀਆਂ ਨੇ ਐਨਐਚਡਬਲਯੂ ਕੁਲਗਾਮ ਵਿਖੇ ਬੀਐਸਐਫ ਦੇ ਕਾਫ਼ਲੇ ’ਤੇ ਗੋਲੀਬਾਰੀ ਕੀਤੀ। ਉਹਨਾਂ ਦੱਸਿਆ ਕਿ ਸੁਰੱਖਿਆ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਹਨ ਅਤੇ ਪੁਲਿਸ, ਕੇਂਦਰੀ ਰਿਜ਼ਰਵ ਪੁਲਿਸ ਬਲ ਅਤੇ ਫ਼ੌਜ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਮੌਜੂਦ ਹਨ।
