News

ਅੱਤ ਦੀ ਗਰਮੀ, ਪਰ ਫਿਰ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ, ਦਿੱਲੀ ਵੱਲ ਰਵਾਨਾ

ਪੰਜਾਬ ਵਿੱਚ ਗਰਮੀ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ। ਪਰ ਕਿਸਾਨਾਂ ਦਾ ਸੰਘਰਸ਼ ਅਜੇ ਵੀ ਲਗਾਤਾਰ ਜਾਰੀ ਹੈ। ਪੰਜਾਬ ਤੋਂ ਕਿਸਾਨਾਂ ਦੇ ਕਾਫ਼ਲੇ ਦਿੱਲੀ ਵੱਲ ਜਾ ਰਹੇ ਹਨ। ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਹੇਠ ਹੁਸ਼ਿਆਰਪੁਰ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਜੱਥਾ ਦਿੱਲੀ ਲਈ ਰਵਾਨਾ ਹੋਇਆ ਹੈ।

Farmers' Protest: All You Need to Know About the Countrywide 'Chakka Jam'  on February 6

ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੇ ਬਾਰਡਰਾਂ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਰਸ਼ ਕਰ ਰਹੇ ਹਨ ਪਰ ਅਫ਼ਸੋਸ ਇਸ ਗੱਲ ਦਾ ਹੈ ਕਿ ਕੇਂਦਰ ਸਰਕਾਰ ਅਪਣੀ ਨਜ਼ਦੀਕੀ ਪ੍ਰਾਈਵੇਟ ਕੰਪਨੀਆਂ ਦੇ ਹੱਕ ਪੂਰਨ ਵਿੱਚ ਲੱਗੀ ਹੋਈ ਹੈ।

ਉਹਨਾਂ ਅੱਗੇ ਕਿਹਾ ਕਿ ਅਸੀਂ ਹਾਰ ਨਹੀਂ ਮੰਨਣ ਵਾਲੇ ਅਤੇ ਸਾਡੇ ਦਬਾਅ ਦਾ ਅਸਰ ਵੀ ਸਾਫ਼ ਦੇਖਣ ਨੂੰ ਮਿਲਿਆ ਹੈ, ਕਣਕ ਸਰਕਾਰੀ ਮੰਡੀਆਂ ਵਿੱਚ ਖਰੀਦ ਹੋਈ ਹੈ ਜਿਸ ਨੂੰ ਕੇਂਦਰ ਸਰਕਾਰ ਨਿਜੀ ਕੰਪਨੀਆਂ ਹੱਥ ਸਸਤੇ ਰੇਟਾਂ ਤੇ ਵੇਚਣਾ ਚਾਹੁੰਦੀ ਸੀ। ਉਹਨਾਂ ਨੇ ਪੰਜਾਬ ਸਰਕਾਰ ਤੇ ਇਲਜ਼ਾਮ ਲਾਇਆ ਹੈ ਕਿ ਸਰਕਾਰ ਕੋਰੋਨਾ ਦੇ ਹਲਾਤਾਂ ਨਾਲ ਨਜਿੱਠਣ ਵਿੱਚ ਅਸਫ਼ਲ ਰਹੀ ਹੈ। ਉਹਨਾਂ ਸਪੱਸ਼ਟ ਕੀਤਾ ਕਿ ਜਿਹੜੀ ਸਿਆਸੀ ਪਾਰਟੀ ਉਹਨਾਂ ਦਾ ਹੱਕ ਪੂਰੇਗੀ ਉਹ ਉਹਨਾਂ ਨੂੰ ਹੀ ਵੋਟ ਦੇਣਗੇ।

Click to comment

Leave a Reply

Your email address will not be published.

Most Popular

To Top