News

ਆਉਣ ਵਾਲੇ ਦਿਨਾਂ ’ਚ ਅਜਿਹਾ ਹੋਵੇਗਾ ਪੰਜਾਬ ਦਾ ਮੌਸਮ

ਪੰਜਾਬ ਵਿੱਚ ਠੰਡ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ। ਪਹਾੜੀ ਇਲਾਕਿਆਂ ਵਿੱਚ ਹੋਈ ਬਰਫ਼ਬਾਰੀ ਕਾਰਨ ਪੰਜਾਬ ਦੇ ਮੌਸਮ ਵਿੱਚ ਵੀ ਬਦਲਾਅ ਆਇਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਸਬੰਧੀ ਇਕ ਵਿਸ਼ੇਸ਼ ਬੁਲੇਟਿਨ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਮੌਸਮ ਠੰਡਾ ਅਤੇ ਖੁਸ਼ਕ ਰਹੇਗਾ।

ਇਸ ਦੇ ਨਾਲ ਹੀ ਹਲਕੀ ਧੁੰਦ ਪੈਣ ਦੀ ਸੰਭਾਵਨਾ ਵੀ ਜ਼ਾਹਰ ਕੀਤੀ ਗਈ ਹੈ। ਇਹਨਾਂ ਦਿਨਾਂ ਦੌਰਾਨ ਮੈਦਾਨੀ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਤੋਂ ਲੈ ਕੇ 25 ਡਿਗਰੀ ਸੈਲਸੀਅਸ, ਜਦਕਿ ਘੱਟੋ-ਘੱਟ ਤਾਪਮਾਨ 8 ਤੋਂ 11 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 25.4 ਅਤੇ ਘੱਟੋ ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਰਿਹਾ। ਸਵੇਰੇ ਨਮੀ ਦੀ ਮਾਤਰਾ 94 ਫ਼ੀਸਦੀ ਅਤੇ ਸ਼ਾਮ ਨੂੰ 33 ਫ਼ੀਸਦੀ ਰਹੀ।

Click to comment

Leave a Reply

Your email address will not be published. Required fields are marked *

Most Popular

To Top