News

ਆਉਣ ਵਾਲੇ ਦਿਨਾਂ ’ਚ ਆ ਸਕਦਾ ਹੈ ਮੀਂਹ, ਬਦਲੇਗਾ ਮੌਸਮ

ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਪਿਛਲੇ ਹਫ਼ਤੇ ਤੋਂ ਪੰਜਾਬ ਵਿੱਚ ਕਹਿਰ ਦੀ ਗਰਮੀ ਪੈ ਰਹੀ ਹੈ। ਇਹਨਾਂ ਦਿਨਾਂ ਦੌਰਾਨ ਗਰਮ ਹਵਾਵਾਂ ਵੀ ਚੱਲ ਰਹੀਆਂ ਹਨ। ਉੱਥੇ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਸਹਾਇਕ ਵਿਗਿਆਨੀ ਡਾ. ਕੁਲਵਿੰਦਰ ਕੌਰ ਨੇ ਦਸਿਆ ਕਿ ਸੂਬੇ ਵਿੱਚ 16 ਅਪ੍ਰੈਲ ਤੋਂ ਲੈ ਕੇ 18 ਅਪ੍ਰੈਲ ਤਕ ਤੇਜ਼ ਹਵਾਵਾਂ ਚੱਲਣਗੀਆਂ ਅਤੇ ਇਸ ਦੇ ਨਾਲ ਹੀ ਮੀਂਹ ਦੀ ਵੀ ਸੰਭਾਵਨਾ ਹੈ ਜਿਸ ਕਾਰਨ ਮੌਸਮ ਵਿੱਚ ਤਬਦੀਲੀ ਆਵੇਗੀ।

Weather in Punjab, Haryana: Dust storm to commence over Punjab and Haryana  today, pre-Monsoon rains to follow | Skymet Weather Services

ਉਹਨਾਂ ਕਿਹਾ ਕਿ ਬੀਤੇ ਦਿਨਾਂ ਵਿੱਚ ਲੂ ਚੱਲਣ ਨਾਲ ਪਾਰੇ ਵਿੱਚ ਵਾਧਾ ਦਰਜ ਕੀਤਾ ਗਿਆ। ਲੁਧਿਆਣਆ ਵਿੱਚ ਬੀਤੇ ਦਿਨਾਂ ਦੌਰਾਨ ਪਾਰਾ 35 ਡਿਗਰੀ ਤੋਂ ਲੈ ਕੇ 38 ਡਿਗਰੀ ਤੱਕ ਰਿਹਾ ਹੈ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਦਿਨਾਂ ਦੌਰਾਨ ਫ਼ਸਲ ਦੀ ਵਾਢੀ ਨਾ ਕਰਨ ਕਿਉਂ ਕਿ ਖੇਤਾਂ ਵਿੱਚ ਵੱਡੀ ਹੋਈ ਕਣਕ ਦਾ ਖੜ੍ਹੀ ਫ਼ਸਲ ਨਾਲੋਂ ਵੱਧ ਨੁਕਸਾਨ ਹੁੰਦਾ ਹੈ। ਇਸ ਕਰ ਕੇ ਜੇ ਕਿਸੇ ਕਿਸਾਨ ਨੇ ਕਣਕ ਵੱਢ ਕੇ ਰੱਖੀ ਹੈ ਤਾਂ ਉਹ ਵੀ ਜ਼ਰੂਰ ਇਸ ਨੂੰ ਸੁਰੱਖਿਅਤ ਥਾਵਾਂ ਤੇ ਸਾਂਭ ਲੈਣ।

Click to comment

Leave a Reply

Your email address will not be published. Required fields are marked *

Most Popular

To Top