News

ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਭਾਜਪਾ ਨੇ ਕੀਤੀਆਂ ਤਿਆਰੀਆਂ ਸ਼ੁਰੂ

2022 ਵਿੱਚ 5 ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਹੁਣ ਤੋਂ ਹੀ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਸ਼ਨੀਵਾਰ ਨੂੰ ਭਾਜਪਾ ਪ੍ਰਧਾਨ ਜੇਪੀ ਨੱਢਾ ਦੀ ਅਗਵਾਈ ਵਿੱਚ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਸ਼ਾਨਦਾਰ ਮੰਥਨ ਕੀਤਾ।

PM Modi chairs BJP election committee meet ahead of assembly elections |  India News - Times of India

ਇਸ ਬੈਠਕ ਵਿੱਚ ਕੇਂਦਰੀ ਗ੍ਰਹਿਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਸਮ੍ਰਿਤੀ ਇਰਾਨੀ, ਧਰਮੇਂਦਰ ਪ੍ਰਧਾਨ, ਹਰਦੀਪ ਪੂਰੀ, ਕਿਰਨ ਰਿਜਿਜੂ, ਮੰਸੂਖ ਮੰਡਵਿਆ, ਭੁਪੇਂਦਰ ਯਾਦਵ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ। ਇਸ ਬੈਠਕ ਵਿੱਚ 5 ਸੂਬਿਆਂ ਦੀਆਂ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਦਾ ਖਰੜਾ ਤਿਆਰ ਕੀਤਾ ਗਿਆ। ਬੈਠਕ ਵਿੱਚ ਚੋਣ ਸੂਬਿਆਂ ਵਿੱਚ ਆਗਾਮੀ ਪ੍ਰੋਗਰਾਮ ਅਤੇ ਭਾਜਪਾ ਦੇ ਵੱਡੇ ਆਗੂਆਂ ਦੇ ਦੌਰੇ ਤੇ ਚਰਚਾ ਕੀਤੀ ਗਈ।

ਬੈਠਕ ਵਿੱਚ ਇਸ ਗੱਲ ਤੇ ਜ਼ੋਰ ਦਿੱਤਾ ਗਿਆ ਕਿ ਚੋਣਾਂ ਨੂੰ ਲੈ ਕੇ ਪਾਰਟੀ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਕੰਮਕਾਜ ਤੇ ਹੀ ਫੋਕਸ ਕਰੇਗੀ। ਇਸ ਤੋਂ ਇਲਾਵਾ ਮੋਦੀ ਸਰਕਾਰ ਨੇ ਹੁਣ ਤੱਕ ਆਮ ਲੋਕਾਂ ਲਈ ਜਿਹੜੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਸਨ ਉਹਨਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਇਸ ਤੋਂ ਇਲਾਵਾ ਗਰੀਬ ਲੋਕਾਂ ਦੇ ਹਿੱਤ ਵਿੱਚ ਕਈ ਫ਼ੈਸਲੇ ਲਏ ਗਏ ਹਨ ਉਹਨਾਂ ਬਾਰੇ ਵੀ ਲੋਕਾਂ ਨੂੰ ਦੱਸਿਆ ਜਾਵੇਗਾ।

Click to comment

Leave a Reply

Your email address will not be published.

Most Popular

To Top