News

ਆਜ਼ਾਦੀ ਦਿਹਾੜੇ ਮੌਕੇ ਸਮਰਪਿਤ ਕੀਤੇ ਜਾਣਗੇ 75 ਆਮ ਆਦਮੀ ਕਲੀਨਿਕ: ਚੇਤਨ ਸਿੰਘ ਜੌੜਾਮਾਜਰਾ

75ਵੇਂ ਅਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਲੋਕਾਂ ਨੂੰ ਪਹਿਲੇ ਪੜਾਅ ਵਿੱਚ 75 ਆਮ ਆਦਮੀ ਪਾਰਟੀ ਕਲੀਨਿਕ ਸਮਰਪਿਤ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇਹ ਪਹਿਲਾ ਕਦਮ ਹੈ।

ਉਹਨਾਂ ਕਿਹਾ ਕਿ ਸਿਹਤ ਵਿਭਾਗ ਇਸ ਸਕੀਮ ਤਹਿਤ ਕਲੀਨਿਕਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਸਟਾਫ਼, ਸਾਜ਼ੋ-ਸਮਾਨ ਅਤੇ ਬੁਨਿਆਦੀ ਢਾਂਚੇ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ। ਮੰਤਰੀ ਨੇ ਦੱਸਿਆ ਕਿ ਅਜ਼ਾਦੀ ਦਿਵਸ ਦੇ ਅੰਮ੍ਰਿਤ ਮਹਾਂਉਤਸਵ ਤਹਿਤ, ਭਵਿੱਖ ਵਿੱਚ ਇਹ ਆਮ ਆਦਮੀ ਕਲੀਨਿਕ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂ ਕਵਰ ਕਰਨਗੇ।

ਜੌੜਾਮਾਜਰਾ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਮਜ਼ਬੂਤ ਅਤੇ ਸਿਹਤਮੰਦ ਪੰਜਾਬ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਅਨੁਸਾਰ ਸੂਬੇ ਦੇ ਸਿਹਤ ਸੰਭਾਲ ਢਾਂਚੇ ਵਿੱਚ ਸੁਧਾਰ ਕਰਨ ਅਤੇ ਆਪਣੇ ਨਾਗਰਿਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਹ ਕਲੀਨਿਕ ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਸਥਾਪਿਤ ਕੀਤੇ ਗਏ ਹਨ ਕਿ ਸਿਹਤ ਸੰਭਾਲ ਸੂਬੇ ਦੇ ਹਰੇਕ ਨਾਗਰਿਕ ਦਾ ਅਧਿਕਾਰ ਹੈ। ਇਸ ਸਹੂਲਤ ਨਾਲ ਸੂਬੇ ਦੇ ਹਰ ਨਾਗਰਿਕ ਨੂੰ ਮੁਫ਼ਤ ਸਿਹਤ ਸੇਵਾਵਾਂ ਮਿਲਣਗੀਆਂ।

Click to comment

Leave a Reply

Your email address will not be published.

Most Popular

To Top