News

ਆਪਣੀਆਂ ਨਾਕਾਮੀਆਂ ਲੁਕਾਉਣ ਲਈ ਧਰਮਸੋਤ ਖਿਲਾਫ਼ ਕਰਵਾਈ ਗਈ ਕਾਰਵਾਈ: ਪਰਗਟ ਸਿੰਘ

ਪੰਜਾਬ ਵਿੱਚ ਕੈਪਟਨ ਸਰਕਾਰ ਸਮੇਂ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਭਗਵੰਤ ਮਾਨ ਸਰਕਾਰ ਤੇ ਤਿੱਖਾ ਹਮਲਾ ਬੋਲਿਆ ਹੈ। ਉਹਨਾਂ ਸਾਧੂ ਸਿੰਘ ਧਰਮਸੋਤ ਖਿਲਾਫ਼ ਮਾਨ ਸਰਕਾਰ ਦੀ ਕਾਰਵਾਈ ਨੂੰ ਪ੍ਰਾਪੇਗੰਡਾ ਦੱਸਿਆ ਹੈ। ਪਰਗਟ ਸਿੰਘ ਨੇ ਕਿਹਾ ਕਿ, ‘ਆਪ ਸਰਕਾਰ ਨੇ ਆਪਣੀ ਨਾਕਾਮੀ ਨੂੰ ਲੁਕਾਉਣ ਲਈ ਇਹ ਕਾਰਵਾਈ ਕੀਤੀ ਹੈ।’

Patiala clash: Punjab's peace is of utmost importance, says CM Mann - India  News

ਮਰਹੂਮ ਸਿੱਧੂ ਮੂਸੇਵਾਲਾ ਕੇਸ ਵਿੱਚ ਪੁਲਿਸ ਵੱਲੋਂ ਕੋਈ ਗ੍ਰਿਫ਼ਤਾਰੀ ਅਜੇ ਤੱਕ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਜ਼ਿਮਨੀ ਚੋਣਾਂ ਤੋਂ ਪਹਿਲਾਂ ਵੀ ਸਰਕਾਰ ਮਾਹੌਲ ਬਣਾ ਰਹੀ ਹੈ। ਸੰਗਰੂਰ ਭਗਵੰਤ ਮਾਨ ਦਾ ਹਲਕਾ ਹੋਣ ਕਾਰਨ ਉੱਥੋਂ ਪਾਰਟੀ ਹਰ ਹਾਲ ਜਿੱਤ ਦਰਜ ਕਰਨਾ ਚਾਹੁੰਦੀ ਹੈ। ਧਰਮਸੋਤ ਦੇ ਭਰਾ ਮੰਗਤ ਰਾਮ ਤੇ ਭੈਣ ਨੇ ਕਿਹਾ ਕਿ ਇਹ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ।

ਵਿਜੀਲੈਂਸ ਦੀ ਟੀਮ ਕੰਧਾਂ ਟੱਪ ਕੇ ਅੰਦਰ ਦਾਖਲ ਹੋਈ ਹੈ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਧੀ ਬੱਬੂ ਨੇ ਇਲਜ਼ਾਮ ਲਾਇਆ ਕਿ ਭਗਵੰਤ ਮਾਨ ਸਿੱਧੂ ਮੂਸੇਵਾਲਾ ਕਾਂਡ ਦੱਬਣ ਲਈ ਇਹ ਕੁਝ ਕਰ ਰਹੇ ਹਨ। ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ ਅੱਜ ਸਵੇਰੇ 3 ਵਜੇ ਸਾਧੂ ਸਿੰਘ ਧਰਮਸੋਤ ਤੇ ਉਸ ਦੇ ਦੋ ਸਾਥੀਆਂ ਨੂੰ ਅਮਲੋਹ ਤੋਂ ਚੁੱਕਿਆ ਹੈ।

ਧਰਮਸੋਤ ਤੇ ਰੁੱਖਾਂ ਦੀ ਕਟਾਈ ਦੇ ਬਦਲੇ ਰਿਸ਼ਵਤ ਲੈਣ ਦਾ ਇਲਜ਼ਾਮ ਲਾਇਆ ਹੈ। ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ ਕੁਝ ਜੰਗਲਾਤ ਅਫ਼ਸਰਾਂ ਨੂੰ ਰਿਸ਼ਵਤ ਲੈਣ ਦੇ ਇਲਜ਼ਾਮ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਸੀ। ਪੁੱਛਗਿੱਛ ਦੌਰਾਨ ਉਹਨਾਂ ਦੱਸਿਆ ਕਿ ਧਰਮਸੋਤ ਦਰੱਖਤ ਕੱਟਣ ਲਈ 500 ਰੁਪਏ ਰਿਸ਼ਵਤ ਲੈਂਦਾ ਸੀ। ਇਸ ਤੋਂ ਇਲਾਵਾ ਨਵੇਂ ਰੁੱਖ ਲਵਾਉਣ ਲਈ ਵੀ ਰਿਸ਼ਵਤ ਲਈ ਗਈ।

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ‘ਚ ਘਿਰੇ ਧਰਮਸੋਤ ਸਾਧੂ ਸਿੰਘ ਧਰਮਸੋਤ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਘਿਰੇ ਹੋਏ ਰਹੇ ਹਨ। ਉਨ੍ਹਾਂ ਦੇ ਸਮਾਜਿਕ ਸੁਰੱਖਿਆ ਮੰਤਰੀ ਦੇ ਕਾਰਜਕਾਲ ਦੌਰਾਨ ਦੋਸ਼ ਲੱਗੇ ਸਨ ਕਿ ਵਜ਼ੀਫੇ ਦਾ ਪੈਸਾ ਨਿੱਜੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਗਲਤ ਤਰੀਕੇ ਨਾਲ ਦਿੱਤਾ ਗਿਆ ਸੀ। 

Click to comment

Leave a Reply

Your email address will not be published.

Most Popular

To Top