ਆਪਣੇ ਬੱਚਿਆਂ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕ ਸਮਾਗਮ ਵਿੱਚ ਭਗਵੰਤ ਮਾਨ ਦੇ ਧੀ-ਪੁੱਤ ਇਸ ਸਹੁੰ ਚੁੱਕ ਸਮਾਰੋਹ ‘ਚ ਸ਼ਾਮਲ ਹੋਣ ਲਈ ਅਮਰੀਕਾ ਤੋਂ ਪੰਜਾਬ ਪਹੁੰਚੇ ਹਨ। ਭਗਵੰਤ ਮਾਨ ਦੀ ਆਪਣੇ ਬੱਚਿਆਂ ਨਾਲ ਤਸਵੀਰ ਵੀ ਸਾਹਮਣੇ ਆਈ ਹੈ। ਉਹਨਾਂ ਦੀ ਧੀ ਦਾ ਨਾਮ ਸੀਰਤ ਅਤੇ ਮੁੰਡੇ ਦਾ ਨਾਮ ਦਿਲਸ਼ਾਨ ਹੈ।

ਭਗਵੰਤ ਮਾਨ ਦੇ ਪੁੱਤਰ ਦਿਲਸ਼ਾਨ ਦੀ ਉਮਰ 17 ਸਾਲ ਦੀ ਹੈ, ਜਦੋਂ ਕਿ ਧੀ ਸੀਰਤ ਕੌਰ 21 ਸਾਲਾਂ ਦੀ ਹੈ, ਜੋ ਆਪਣੇ ਪਿਤਾ ਦੇ ਸਹੁੰ ਚੁੱਕ ਸਮਾਰੋਹ ‘ਚ ਸ਼ਾਮਲ ਹੋਣ ਲਈ ਪੰਜਾਬ ਪੁੱਜੇ ਹਨ। ਭਗਵੰਤ ਮਾਨ ਵੱਲੋਂ ਸਾਰੇ ਪੰਜਾਬੀਆਂ ਨੂੰ ਸਹੁੰ ਚੁੱਕ ਸਮਾਰੋਹ ‘ਚ ਪੁੱਜਣ ਦਾ ਸੱਦਾ ਦਿੱਤਾ ਗਿਆ ਸੀ।
ਦੱਸ ਦਈਏ ਕਿ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਗਈ ਅਤੇ ਸਾਰੇ ਪੰਜਾਬੀਆਂ ਨੂੰ ਸਹੁੰ ਚੁੱਕ ਸਮਾਰੋਹ ‘ਚ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ।ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਹਲਕਾ ਧੂਰੀ ਤੋਂ ਵਿਧਾਇਕ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ।
