‘ਆਪਰੇਸ਼ਨ ਲੋਟਸ’ ਨੂੰ ਲੈ ਕੇ ਭਾਜਪਾ ਲੀਡਰ ਅਸ਼ਵਨੀ ਸ਼ਰਮਾ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

 ‘ਆਪਰੇਸ਼ਨ ਲੋਟਸ’ ਨੂੰ ਲੈ ਕੇ ਭਾਜਪਾ ਲੀਡਰ ਅਸ਼ਵਨੀ ਸ਼ਰਮਾ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਭਾਜਪਾ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਵੀਰਵਾਰ ਨੂੰ ‘ਆਪਰੇਸ਼ਨ ਲੋਟਸ’ ਮਾਮਲੇ ਵਿੱਚ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਹਨਾਂ ਨੇ ‘ਆਪ’ ’ਤੇ ਵੀ ਨਿਸ਼ਾਨਾ ਲਾਇਆ। ਉਹਨਾਂ ਕਿਹਾ ਕਿ, ਕੱਟੜ ਇਮਾਨਦਾਰੀ ਦਾ ਅਕਸ ਬਣਾਉਣ ਵਾਲੇ ਹੁਣ ਕੱਟਣ ਭ੍ਰਿਸ਼ਟਾਚਾਰੀ ਹੋ ਗਏ ਹਨ।

Punjab CM reviews law amd order situation in the state

ਉਹਨਾਂ ਕਿਹਾ ਕਿ, ‘ਪਿਛਲੇ 2 ਦਿਨਾਂ ਤੋਂ ਆਪ ਦੀ ਨੌਟੰਕੀ ਚੱਲ ਰਹੀ ਹੈ। ਆਪਰੇਸ਼ਨ ਲੋਟਸ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਉਣ ਦੀ ਅਪੀਲ ਦੀ ਮੰਗ ਕੀਤੀ ਹੈ।’ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬੀਆਂ ਨੂੰ ਸੁਚੇਤ ਹੋਣਾ ਪਵੇਗਾ ਅਤੇ ਸੂਬੇ ਦੀ ਸ਼ਾਂਤੀ ਲਈ ਇਕੱਠੇ ਹੋਣਾ ਪਵੇਗਾ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ 6 ਮਹੀਨਿਆਂ ਤੋਂ ਸਰਕਾਰ ਕੋਲੋਂ ਹਿਸਾਬ ਮੰਗ ਰਹੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੀਆਂ ਬੀਬੀਆਂ ਨੂੰ 1000-1000 ਰੁਪਏ ਦੇਣ ਦਾ ਵਾਅਦਾ ਅਜੇ ਤੱਕ ਸਰਕਾਰ ਨੇ ਪੂਰਾ ਨਹੀਂ ਕੀਤਾ।

Leave a Reply

Your email address will not be published.