‘ਆਪ’ ਨੇ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਹਾਊਸ ਦਾ ਕੀਤਾ ਘਿਰਾਓ
By
Posted on

ਬਿਜਲੀ ਸੰਕਟ ਦੇ ਚਲਦੇ 2 ਜੁਲਾਈ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ‘ਆਪ’ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਗਿਆ ਹੈ। ‘ਆਪ’ ਦੇ ਸੰਸਦ ਮੈਂਬਰ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿੱਚ ਇਹ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।

‘ਆਪ’ ਵੱਲੋਂ ਕੀਤੇ ਗਏ ਇਸ ਐਲਾਨ ਪਿੱਛੋਂ ਪੰਜਾਬ ਪੁਲਿਸ ਚੌਕਸ ਹੋ ਗਈ ਹੈ ਅਤੇ ਵੱਡੀ ਗਿਣਤੀ ਵਿੱਚ ਫਾਰਮ ਹਾਊਸ ਨੇੜੇ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਵਿੱਚ ਬਿਜਲੀ ਦੇ ਲੰਮੇ-ਲੰਮੇ ਕੱਟ ਇੱਕ ਵੱਡਾ ਸੰਕਟ ਬਣ ਚੁੱਕਾ ਹੈ। ਲੋਕਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਵਿਰੋਧੀ ਪਾਰਟੀਆਂ ਵੀ ਵਾਰ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੀਆਂ।
