News

‘ਆਪ’ ’ਚ ਸ਼ਾਮਲ ਹੋਏ ਸੇਖਵਾਂ ਨੇ ਕਿਹਾ, ਤਿੰਨ ਪੀੜ੍ਹੀਆਂ ਨੇ ਅਕਾਲੀ ਦਲ ਦੀ ਕੀਤੀ ਸੇਵਾ, ਪਰ ਕੋਈ ਮੁੱਲ ਨਹੀਂ ਪਿਆ

ਸੇਵਾ ਸਿੰਘ ਸੇਖਵਾਂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖ਼ੁਦ ਪਿੰਡ ਸੇਖਵਾਂ ਆ ਕੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਇਸ ਮੌਕੇ ਕੇਜਰੀਵਾਲ ਨਾਲ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਤੋਂ ਇਲਾਵਾ ਹੋਰ ਵੀ ‘ਆਪ’ ਲੀਡਰ ਸ਼ਾਮਿਲ ਰਹੇ।

PunjabKesari

ਇਹ ਵੀ ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਸੇਵਾ ਸਿੰਘ ਸੇਖਵਾਂ ਦੀ ਤਬੀਅਤ ਖ਼ਰਾਬ ਦੱਸੀ ਜਾ ਰਹੀ ਸੀ ਜਿਸ ਕਾਰਨ ਅੱਜ ਕੇਜਰੀਵਾਲ ਉਹਨਾਂ ਦਾ ਹਾਲ ਚਾਲ ਪੁੱਛਣ ਲਈ ਉਹਨਾਂ ਦੇ ਪਿੰਡ ਪਹੁੰਚੇ। ਇਸ ਦੌਰਾਨ ਸੇਵਾ ਸਿੰਘ ਸੇਖਵਾਂ ਵੱਲੋਂ ਇੱਕ ਜਿੱਥੇ ਅਕਾਲੀ ਦਲ ਬਾਦਲ ਪਰਿਵਾਰ ‘ਤੇ ਨਿਸ਼ਾਨੇ ਸਾਧੇ ਗਏ ਉੱਥੇ ਹੀ ਉਹਨਾਂ ਕੇਜਰੀਵਾਲ ਦਾ ਧੰਨਵਾਦ ਵੀ ਕੀਤਾ।

PunjabKesari

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ਤੋਂ ਪਹਿਲਾਂ ਅਕਾਲੀ ਦਲ ਡੈਮੋਕ੍ਰੇਟਿਕ ਦਾ ਹਿੱਸਾ ਸਨ ਪਰ ਸੇਖਵਾਂ ਪਾਰਟੀ ‘ਚ ਜ਼ਿਆਦਾ ਸਰਗਰਮ ਨਾ ਰਹੇ। ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਸੇਵਾ ਸਿੰਘ ਸੇਖਵਾਂ ਆਪ ਤੋਂ ਪਹਿਲਾਂ ਅਕਾਲੀ ਦਲ ਡੈਮੋਕ੍ਰੇਟਿਕ ਦਾ ਹਿੱਸਾ ਸਨ।

2018 ’ਚ ਜਦੋਂ ਟਕਸਾਲੀ ਅਕਾਲੀ ਬਾਦਲ ਪਰਿਵਾਰ ਤੋਂ ਬਾਗੀ ਹੋਏ ਤਾਂ ਸੇਵਾ ਸਿੰਘ ਸੇਖਵਾਂ ਉਨ੍ਹਾਂ ‘ਚ ਸ਼ਾਮਲ ਸਨ। ਅਕਾਲੀ ਦਲ ਤੋਂ ਵੱਖ ਹੋ ਅਕਾਲੀ ਦਲ ਡੈਮੋਕ੍ਰੇਟਿਕ ਬਣਾਈ ਪਰ ਸੇਖਵਾਂ ਪਾਰਟੀ ‘ਚ ਜ਼ਿਆਦਾ ਸਰਗਰਮ ਨਾ ਰਹੇ , ਕੁਝ ਦਿਨ ਪਹਿਲਾਂ ਇਹ ਖ਼ਬਰ ਆਈ ਕਿ ਸੇਵਾ ਸਿੰਘ ਸੇਖਵਾਂ ਨੇ ‘ਆਪ’ ਦੇ ਸਹਿ-ਇੰਚਾਰਜ ਰਾਘਵ ਚੱਢਾ ਨਾਲ ਮੋਹਾਲੀ ‘ਚ ਮੁਲਾਕਾਤ ਕੀਤੀ ਸੀ, ਉੱਥੇ ਹੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਪ੍ਰੋਗਰਾਮ ਤਹਿ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਅੱਜ ਪਿੰਡ ਸੇਖਵਾਂ ‘ਚ ਦੋਵੇਂ ਆਗੂਆਂ ਨੇ ਮੁਲਾਕਾਤ ਕੀਤੀ ਅਤੇ ਸੇਵਾ ਸਿੰਘ ਸੇਖਵਾਂ ਨੇ ਝਾੜੂ ਫੜ੍ਹ ਲਿਆ।

ਸਿਆਸਤ ‘ਚ ਆਉਣ ਤੋਂ ਪਹਿਲਾਂ ਸੇਵਾ ਸਿੰਘ ਸੇਖਵਾਂ 14 ਸਾਲ ਬਤੌਰ ਅਧਿਆਪਕ ਵਜੋਂ ਆਪਣੀਆਂ ਸੇਵਾਵਾਂ ਦਿੰਦੇ ਰਹੇ । ਪਰ ਪਿਤਾ ਤੋਂ ਵਿਰਾਸਤ ‘ਚ ਮਿਲੀ ਸਿਆਸਤ ਤੋਂ ਜ਼ਿਆਦਾ ਦੇਰ ਦੂਰ ਨਾ ਰਹਿ ਸਕੇ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਫ਼ਿਰ ਆਪਣੇ ਪਿਤਾ ਦੇ ਰਾਹ ਤੇ ਚੱਲਣ ਦੀ ਅਪੀਲ ਕੀਤੀ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕਾਹਨੂੰਵਾਨ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਲਈ ਉਸ ਦੀ ਹਮਾਇਤ ਕੀਤੀ। ਉਹ 1997 ਵਿੱਚ ਕਾਹਨੂੰਵਾਨ ਤੋਂ ਵਿਧਾਇਕ ਚੁਣਿਆ ਗਿਆ ਸੀ। ਬਾਦਲ ਸਰਕਾਰ ਵਿੱਚ ਉਸ ਨੂੰ ਮਾਲ, ਮੁੜ ਵਸੇਬਾ ਅਤੇ ਲੋਕ ਸੰਪਰਕ ਮੰਤਰੀ ਬਣਾਇਆ ਗਿਆ। 

Click to comment

Leave a Reply

Your email address will not be published.

Most Popular

To Top