News

‘ਆਪ’ ਝਾੜੂ ਦੇ ਨਿਸ਼ਾਨ ’ਤੇ ਲੜੇਗੀ ਨਗਰ ਕੌਂਸਲ ਚੋਣਾਂ: ਭਗਵੰਤ ਮਾਨ

ਚੋਣਾਂ ਸ਼ੁਰੂ ਹੁੰਦਿਆਂ ਹੀ ਸਿਆਸਤ ਵਿੱਚ ਹੱਲ-ਚੱਲ ਹੋਣੀ ਸ਼ੁਰੂ ਹੋ ਜਾਂਦੀ ਹੈ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅੱਜ ਬਰਨਾਲਾ ਵਿਖੇ ਪਹੁੰਚੇ। ਜਿਸ ਦੌਰਾਨ ਉਹਨਾਂ ਐਮਪੀਲੈਡ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਮੀਟਿੰਗ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਵਿਕਾਸ ਫੰਡਾਂ ਲਈ ਉਹ ਲਗਾਤਾਰ ਐਮਪੀ ਫੰਡ ਦੇ ਰਹੇ ਹਨ। ਸੰਸਦ ਵਿੱਚ ਮੇਰੇ ਵੱਲੋਂ ਸੰਸਦ ਮੈਂਬਰਾਂ ਦੀ 100 ਫ਼ੀਸਦੀ ਤਨਖ਼ਾਹ ਕੱਟ ਕੇ ਵਿਕਾਸ ਕਾਰਜ ਲਈ ਫੰਡ ਵਧਾਉਣ ਲਈ ਕਿਹਾ ਜਾ ਚੁੱਕਿਆ ਹੈ ਜਿਸ ਨੂੰ ਵਧਾਇਆ ਜਾਣਾ ਚਾਹੀਦਾ ਹੈ।

ਸੂਬਾ ਪ੍ਰਧਾਨ ਨੇ ਕਿਹਾ ਕਿ ਸੂਬੇ ਭਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਦੀਆਂ ਚੋਣਾਂ ਪਾਰਟੀ ਦੇ ਨਿਸ਼ਾਨ ਤੇ ਲੜੀਆਂ ਜਾਣਗੀਆਂ। ਖੇਤੀ ਕਾਨੂੰਨਾਂ ਸਬੰਧੀ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦਾ ਰਵੱਈਆ ਬੇਹੱਦ ਨਿੰਦਣਯੋਗ ਹੈ।

ਕਿਉਂਕਿ ਜਿਨ੍ਹਾਂ ਲਈ ਇਹ ਕਾਨੂੰਨ ਬਣਾਇਆ ਗਿਆ ਹੈ, ਉਹੀ ਨਹੀਂ ਚਾਹੁੰਦੇ ਕਿ ਇਹ ਕਾਨੂੰਨ ਬਣੇ ਤਾਂ ਕੇਂਦਰ ਸਰਕਾਰ ਨੂੰ ਇਸ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਦੇਸ਼ ਦੇ ਕਿਸਾਨ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ ਕਰ ਰਹੇ ਹਨ। ਇਹ ਖੇਤੀ ਕਾਨੂੰਨ ਦੇਸ਼ ਦੀ ਕਿਸਾਨੀ ਅਤੇ ਖੇਤੀ ਨੂੰ ਬਰਬਾਦ ਕਰਨ ਵਾਲੇ ਹਨ।

ਇਹਨਾਂ ਕਾਨੂੰਨਾਂ ਰਾਹੀਂ ਸਰਕਾਰ ਖੇਤੀ ਖੇਤਰ ਨੂੰ ਕਾਰਪੋਰੇਟ ਹੱਥਾਂ ਵਿੱਚ ਦੇਣਾ ਚਾਹੁੰਦੀ ਹੈ। ਜਿਸ ਕਰ ਕੇ ਦੇਸ਼ ਦੇ ਜਾਗਰੂਕ ਕਿਸਾਨ ਇਹਨਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

ਪਰ ਪ੍ਰਧਾਨ ਮੰਤਰੀ ਗੁਜਰਾਤ ਅਤੇ ਮੱਧ ਪ੍ਰਦੇਸ਼ ’ਚ ਪਤਾ ਨਹੀਂ ਹੈ ਕਿ ਕਿਹੜੇ ਕਿਸਾਨਾਂ ਨਾਲ ਮੀਟਿੰਗਾਂ ਕਰ ਰਹੇ ਹਨ? ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕੜਕਦੀ ਠੰਢ ’ਚ ਸੰਘਰਸ਼ ਕਰਦੇ ਕਿਸਾਨਾਂ ਨਾਲ ਗੱਲਬਾਤ ਕਰਕੇ ਖੇਤੀ ਕਾਨੂੰਨ ਰੱਦ ਕੀਤੇ ਜਾਣ।   

Click to comment

Leave a Reply

Your email address will not be published. Required fields are marked *

Most Popular

To Top