‘ਆਪ’ ਦਾ ਵੱਡਾ ਖੁਲਾਸਾ, 11 ਵਿਧਾਇਕਾਂ ਦੀ ਲਿਸਟ ਜਾਰੀ, ਡੀਜੀਪੀ ਕੋਲ ਕੀਤੀ ਸ਼ਿਕਾਇਤ

 ‘ਆਪ’ ਦਾ ਵੱਡਾ ਖੁਲਾਸਾ, 11 ਵਿਧਾਇਕਾਂ ਦੀ ਲਿਸਟ ਜਾਰੀ, ਡੀਜੀਪੀ ਕੋਲ ਕੀਤੀ ਸ਼ਿਕਾਇਤ

ਆਮ ਆਦਮੀ ਪਾਰਟੀ ਨੇ ਆਪਰੇਸ਼ਨ ਲੋਟਸ ਬਾਰੇ ਪੰਜਾਬ ਪੁਲਿਸ ਮੁਖੀ ਕੋਲ ਸ਼ਿਕਾਇਤ ਕੀਤੀ ਹੈ। ਆਪ ਦੇ ਇੱਕ ਦਰਜਨ ਵਿਧਾਇਕ ਡੀਜੀਪੀ ਕੋਲ ਸ਼ਿਕਾਇਤ ਕਰਨ ਪਹੁੰਚੇ ਅਤੇ ਭਾਜਪਾ ਆਗੂਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਆਪ ਦੇ ਸੀਨੀਅਰ ਲੀਡਰ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਭਾਜਪਾ ਨੇ ਆਪ੍ਰੇਸ਼ਨ ਲੋਟਸ ਤਹਿਤ 11 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ ਇਹਨਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇੱਕ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ।

ਇਹਨਾਂ ਵਿਧਾਇਕਾਂ ਵਿੱਚ ਦਿਨੇਸ਼ ਚੱਢਾ, ਰਮਨ ਅਰੋੜਾ, ਬੁੱਧ ਰਾਮ, ਕੁਲਵੰਤ ਪੰਡੋਰੀ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੂਪਿੰਦਰ ਸਿੰਘ ਹੈਪੀ, ਸ਼ੀਤਲ ਅੰਗੁਰਾਲ, ਮਨਜੀਤ ਸਿੰਘ ਬਿਲਾਸਪੁਰ, ਲਾਭ ਸਿੰਘ ਉਗੋਕੋ ਤੇ ਬਲਜਿੰਦਰ ਕੌਰ ਸ਼ਾਮਲ ਹਨ। ਉਹਨਾਂ ਕਿਹਾ ਕਿ, ਹੋਰ ਵੀ ਕਈ ਵਿਧਾਇਕਾਂ ਨੂੰ ਭਾਜਪਾ ਦੇ ਏਜੰਟਾਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਉਹਨਾਂ ਇਲਜ਼ਾਮ ਲਾਇਆ ਕਿ ਭਾਜਪਾ ਨੇ ਆਪ ਦੇ 25 ਵਿਧਾਇਕਾਂ ਤੱਕ ਪਹੁੰਚ ਕੀਤੀ ਹੈ ਤੇ ਇਹਨਾਂ ਵਿਚੋਂ 10 ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।

Leave a Reply

Your email address will not be published.