‘ਆਪ’ ਦੇ ‘ਆਪਰੇਸ਼ਨ ਲੋਟਸ’ ਦੇ ਇਲਜ਼ਾਮ ‘ਤੇ BJP ਖਿਲਾਫ਼ FIR ਦਰਜ

 ‘ਆਪ’ ਦੇ ‘ਆਪਰੇਸ਼ਨ ਲੋਟਸ’ ਦੇ ਇਲਜ਼ਾਮ ‘ਤੇ BJP ਖਿਲਾਫ਼ FIR ਦਰਜ

ਆਮ ਆਦਮੀ ਪਾਰਟੀ ਨੇ ਭਾਜਪਾ ਤੇ ਇਲਜ਼ਾਮ ਲਾਏ ਹਨ ਕਿ ਭਾਜਪਾ ਨੇ ‘ਆਪ’ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਸੌਂਪੀ ਸ਼ਿਕਾਇਤ ਵਿੱਚ  ਪਾਰਟੀ ਨੇ ਭਾਜਪਾ ਦੇ ਕਈ ਲੀਡਰਾਂ ਤੇ ਪੰਜਾਬ ਤੋਂ ਆਪ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਦਾ ਇਲਜ਼ਾਮ ਲਾਇਆ ਹੈ।

All India Bharatiya Janata Party News & Results: Goa Assembly Election  Result 2022, Latest Election News | News18

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਭਾਜਪਾ ਤੇ 25-25 ਕਰੋੜ ਰੁਪਏ ਵਿੱਚ 10 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਦਾ ਇਲਜ਼ਾਮ ਲਾਇਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਲੋਕਤੰਤਰ ਲਈ ਵੱਡਾ ਖ਼ਤਰਾ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਸਬੰਧੀ ਬਿਆਨ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਭਾਜਪਾ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਖਰੀਦ ਕੇ ਵੱਖ-ਵੱਖ ਰਾਜਾਂ ਵਿੱਚ ਚੁਣੀਆਂ ਹੋਈਆਂ ਸਰਕਾਰਾਂ ਨੂੰ ਡੇਗ ਕੇ ਲੋਕਤੰਤਰ ਦਾ ਕਤਲ ਕੀਤਾ ਹੈ।

ਹੁਣ ਪੰਜਾਬ ਪੁਲਿਸ ਨੇ ‘ਆਪ’ ਦੀ ਸ਼ਿਕਾਇਤ ਤੋਂ ਬਾਅਦ ਇਸ ਮਾਮਲੇ ‘ਚ ਭਾਜਪਾ ਖਿਲਾਫ ਐੱਫਆਈਆਰ ਦਰਜ ਕਰ ਲਈ ਹੈ। ਸੀਐਮ ਮਾਨ ਨੇ ਵੀ ਇਸ ਮੁੱਦੇ ਨੂੰ ਲੈ ਕੇ ਇੱਕ ਵੀਡੀਓ ਜਾਰੀ ਕੀਤੀ ਸੀ। ਇਸ ਵਿੱਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਵਾਸੀ ਆਪਣੀ ਮਿੱਟੀ ਦੇ ਵਫ਼ਾਦਾਰ ਹਨ। ਭਾਜਪਾ ਸੱਤਾ ਦੇ ਨਸ਼ੇ ਵਿੱਚ ਹੈ। ਜੇ ਲੋਕ ਵੋਟ ਨਹੀਂ ਪਾਉਣਗੇ ਤਾਂ ਉਹ ਵਿਧਾਇਕਾਂ ਨੂੰ ਖਰੀਦਣ ਦਾ ਰਾਹ ਚੁਣਦੇ ਹਨ। ਉਨ੍ਹਾਂ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਿਕੰਦਰ ਨੂੰ ਵੀ ਪੰਜਾਬੀਆਂ ਨੇ ਰੋਕਿਆ ਸੀ। ਉਨ੍ਹਾਂ ਆਪਣੇ ਵਿਧਾਇਕਾਂ ‘ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਪੰਜਾਬ ਪ੍ਰਤੀ ਵਫ਼ਾਦਾਰ ਰਹਿਣਗੇ।

 

Leave a Reply

Your email address will not be published.