News

‘ਆਪ’ ਦੇ ਰੋਡ ਸ਼ੋਅ ਨੂੰ ਲੈ ਕੇ ਵਿਰੋਧੀਆਂ ਨੇ ਲਾਏ ਨਿਸ਼ਾਨੇ, ਸਰਕਾਰੀ ਪੈਸਿਆਂ ਨਾਲ ਹੋ ਰਿਹਾ ਰੋਡ ਸ਼ੋਅ

ਆਮ ਆਦਮੀ ਪਾਰਟੀ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਵੱਡਾ ਰੋਡ ਸ਼ੋਅ ਕੀਤਾ ਗਿਆ ਹੈ। ਕਾਂਗਰਸ ਨੇ ਇਸ ਮਾਰਚ ਨੂੰ ਲੈ ਕੇ ਕੇਜਰੀਵਾਲ ‘ਤੇ ਵੱਡਾ ਹਮਲਾ ਕੀਤਾ ਹੈ। ਦਿੱਲੀ ਕਾਂਗਰਸ ਦੀ ਵਿਧਾਇਕ ਅਲਕਾ ਲਾਂਬਾ ਨੇ ਇਸ ਰੋਡ ਸ਼ੋਅ ਦੇ ਆਯੋਜਨ ‘ਚ ਖਰਚ ਕੀਤੇ ਜਾ ਰਹੇ ਪੈਸੇ ‘ਤੇ ਨਿਸ਼ਾਨਾ ਸਾਧਿਆ ਹੈ।

Image

ਪੰਜਾਬ ਦੇ ਨਵ-ਨਿਯੁਕਤ ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਦੀ ਕਾਪੀ ਦਾ ਸਕਰੀਨ ਸ਼ਾਟ ਲੈਂਦਿਆਂ ਲਿਖਿਆ ਕਿ ਤੁਸੀਂ ਸਿਆਸਤ ਬਦਲਣ ਆਏ ਸੀ…? ‘ਆਪ’ ਵੱਲੋਂ ਸ਼ੁਰੂ ਕੀਤੀ ਜਨਤਾ ਦੇ ਪੈਸੇ ਦੀ ਲੁੱਟ, ਅਰਵਿੰਦ ਕੇਜਰੀਵਾਲ ਦੇ ਰੋਡ ਸ਼ੋਅ ‘ਤੇ 15 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਜ਼ਿਲਿਆਂ ‘ਚ ਰੋਡ ਸ਼ੋਅ ਕਰਨ ਲਈ 46 ਲੱਖ ਰੁਪਏ ਸਰਕਾਰੀ ਖਜ਼ਾਨੇ ‘ਚੋਂ ਮੰਗਵਾਏ ਗਏ ਹਨ।

ਸਭ ਤੋਂ ਪਹਿਲਾਂ ਪੰਜਾਬ ਅਤੇ ਪੰਜਾਬੀਆਂ ਨੂੰ ਬਹੁਤ ਬਹੁਤ ਮੁਬਾਰਕਾਂ। ਦਰਅਸਲ, ਇਸ ਦਸਤਾਵੇਜ਼ ਅਨੁਸਾਰ ਅੰਮ੍ਰਿਤਸਰ ਵਿੱਚ ਕੇਜਰੀਵਾਲ ਦੇ ਰੋਡ ਸ਼ੋਅ ਲਈ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿੱਚੋਂ 61 ਲੱਖ ਰੁਪਏ ਜਾਰੀ ਕੀਤੇ ਗਏ ਹਨ, ਨਾਲ ਹੀ ਪ੍ਰਸ਼ਾਸਨ ਵੱਲੋਂ ਆਵਾਜਾਈ ਲਈ ਵਾਹਨਾਂ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

Image

ਭਾਜਪਾ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ‘ਆਪ’ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅੰਮ੍ਰਿਤਸਰ ਰੋਡ ਸ਼ੋਅ ਲਈ ਸਰਕਾਰੀ ਮਸ਼ੀਨਰੀ ਦਾ ਦੁਰਪ੍ਰਯੋਗ ਕਰਕੇ ਪਹਿਲੇ ਦਿਨ ਹੀ ਆਮ ਆਦਮੀ ਪਾਰਟੀ ਨੇ ਆਪਣਾ ਅਸਲੀ ਚਿਹਰਾ ਲੋਕਾਂ ਸਾਹਮਣੇ ਪੇਸ਼ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਸਰਕਾਰੀ ਬੱਸਾਂ ‘ਚ ਲੋਕਾਂ ਨੂੰ ਭਰ ਕੇ ਲਿਜਾਇਆ ਗਿਆ ਹੈ, ਜਿਸ ਨਾਲ ਜਿੱਥੇ ਸਰਕਾਰ ਦੇ ਖ਼ਜ਼ਾਨੇ ਨੂੰ ਖੋਰਾ ਲੱਗਿਆ ਹੈ, ਉੱਥੇ ਬੱਸਾਂ ਨੂੰ ਉਡੀਕਦੀਆਂ ਸਵਾਰੀਆਂ ਨੂੰ ਖੱਜਲ-ਖੁਆਰ ਹੋਣਾ ਪਿਆ ਹੈ।

ਉੱਥੇ ਹੀ ਕਾਂਗਰਸੀ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਕਿਹ ਕਿ, ਇਹ ਸਿਆਸੀ ਤੌਰ ‘ਤੇ ਪ੍ਰੇਰਿਤ ਪਾਰਟੀ ਦੇ ਪ੍ਰਚਾਰ ਲਈ ਸਰਕਾਰੀ ਖਜ਼ਾਨੇ ਦੀ ਘੋਰ ਦੁਰਵਰਤੋਂ ਹੈ ਜੋ ਕਿ ਅਜਿਹੇ ਸਮੇਂ ਵਿੱਚ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ ਜਦੋਂ ਅਸੀਂ 3 ਲੱਖ ਕਰੋੜ ਤੋਂ ਵੱਧ ਦੇ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਾਂ। ਮੈਂ ਅਰਵਿੰਦ ਕੇਜਰੀਵਾਲ ਨੂੰ ਅਪੀਲ ਕਰਦਾ ਹਾਂ ਕਿ ਇਹ ਲੋਕਾਂ ਦਾ ਪੈਸਾ ਵਾਪਸ ਖਜ਼ਾਨੇ ਵਿੱਚ ਜਮਾਂ ਕਰਵਾਉਣ।

Click to comment

Leave a Reply

Your email address will not be published.

Most Popular

To Top