‘ਆਪ’ ਦੇ ਲੀਡਰ ਰਾਘਵ ਚੱਢਾ ਨੇ ਸੰਸਦ ਵਿੱਚ ਚੁੱਕਿਆ ਬੇਅਦਬੀ ਦਾ ਮੁੱਦਾ, ਮੁਲਜ਼ਮਾਂ ਲਈ ਉਮਰ ਕੈਦ ਦੀ ਕੀਤੀ ਮੰਗ

 ‘ਆਪ’ ਦੇ ਲੀਡਰ ਰਾਘਵ ਚੱਢਾ ਨੇ ਸੰਸਦ ਵਿੱਚ ਚੁੱਕਿਆ ਬੇਅਦਬੀ ਦਾ ਮੁੱਦਾ, ਮੁਲਜ਼ਮਾਂ ਲਈ ਉਮਰ ਕੈਦ ਦੀ ਕੀਤੀ ਮੰਗ

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਵਿੱਚ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਮੁੱਦਾ ਚੁੱਕਿਆ ਹੈ। ਉਹਨਾਂ ਨੇ ਨਿਯਮ 267 ਦੇ ਤਹਿਤ ਵੀ ਪੇਸ਼ ਕੀਤਾ ਗਿਆ। ਰਾਘਵ ਚੱਢਾ ਨੇ ਚੇਅਰਮੈਨ ਨੂੰ ਲਿਖੇ ਆਪਣੇ ਪੱਤਰ ਵਿੱਚ ਕਿਹਾ ਕਿ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਪੰਜਾਬੀਆਂ ਨੂੰ ਪਰੇਸ਼ਾਨ ਕਰ ਰਹੀਆਂ ਹਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਜਿਹਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਨੇ 2015 ਦੀਆਂ ਘਟਨਾਵਾਂ ਨੂੰ ਵੀ ਦੁਹਰਾਇਆ ਜਦੋਂ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਲੁਧਿਆਣਾ ਵਿਖੇ ਸ਼੍ਰੀਮਦ ਭਾਗਵਤ ਗੀਤਾ ਦੇ ਸਰੂਪ ਅਗਨ ਭੇਟ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

ਰਾਘਵ ਚੱਢਾ ਨੇ ਕਿਹਾ ਕਿ “ਆਈਪੀਸੀ ਦੀਆਂ ਧਾਰਾਵਾਂ 295 ਅਤੇ 295ਏ ਦੇ ਤਹਿਤ ਅਜਿਹੇ ਅਪਰਾਧਾਂ ਲਈ ਨਿਰਧਾਰਤ ਸਜ਼ਾਵਾਂ ਇੰਨੀਆਂ ਨਰਮ ਹਨ ਕਿ ਇਸ ਦੇ ਲਈ ਜ਼ਿੰਮੇਵਾਰ ਲੋਕਾਂ ਦੇ ਹੌਂਸਲੇ ਬੁਲੰਦ ਹੋ ਗਏ ਹਨ ਅਤੇ ਅਜਿਹੇ ‘ਚ ਇੱਕ ਕਾਨੂੰਨ ਬਣਾਉਣ ਦੀ ਜ਼ਰੂਰਤ ਜਿਸ ਦੇ ਤਹਿਤ ਅਜਿਹੇ ਅਪਰਾਧੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਦੱਸ ਦਈਏ ਕਿ ਇਸ ਤੋਂ ਪਹਿਲਾਂ 9 ਦਸੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਬੇਅਦਬੀ ਦੇ ਗੰਭੀਰ ਅਪਰਾਧ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦੀ ਮੰਗ ਵੀ ਕੀਤੀ ਸੀ। ਇਸ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋ ਮਹੱਤਵਪੂਰਨ ਰਾਜ ਬਿੱਲਾਂ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਲੈਣ ਲਈ ਸਰਕਾਰੀ ਸਹਾਇਤਾ ਦੀ ਬੇਨਤੀ ਵੀ ਕੀਤੀ ਗਈ ਸੀ।

Leave a Reply

Your email address will not be published. Required fields are marked *