‘ਆਪ’ ਨੂੰ ਬੰਦੀ ਸਿੰਘਾਂ ਨਾਲ ਕੋਈ ਹਮਦਰਦੀ ਨਹੀਂ ਹੈ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

 ‘ਆਪ’ ਨੂੰ ਬੰਦੀ ਸਿੰਘਾਂ ਨਾਲ ਕੋਈ ਹਮਦਰਦੀ ਨਹੀਂ ਹੈ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੱਡਾ ਐਕਸ਼ਨ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੇਵਾਮੁਕਤ ਸਿੱਖ ਜੱਜਾਂ ਤੇ ਸੀਨੀਅਰ ਵਕੀਲਾਂ ਨਾਲ ਇਸ ਮੁੱਦੇ ਤੇ ਵਿਸ਼ੇਸ਼ ਮੀਟਿੰਗ ਕੀਤੀ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ, “ਸ਼੍ਰੋਮਣੀ ਕਮੇਟੀ ਭਾਵੇਂ ਪਹਿਲਾਂ ਹੀ ਬੰਦੀ ਸਿੰਘਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾ ਰਹੀ ਹੈ, ਪਰ ਹੁਣ ਵੱਖ-ਵੱਖ ਕਾਨੂੰਨੀ ਪਹਿਲੂਆਂ ਦੇ ਮੱਦੇਨਜ਼ਰ ਸਿੱਖ ਬੰਦੀਆਂ ਦਾ ਕੇਸ ਰੱਖਿਆ ਜਾਵੇਗਾ।

Harjinder Singh Dhami On Cm Mann | SGPC ਦੇ ਪ੍ਰਧਾਨ ਧਾਮੀ ਨੇ CM Mann ਦੇ ਬਿਆਨ  'ਤੇ ਜਤਾਇਆ ਇਤਰਾਜ਼

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸੰਘਰਸ਼ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਧਰਨੇ-ਮੁਜ਼ਾਹਰਿਆਂ ਤੋਂ ਇਲਾਵਾ ਕੇਂਦਰ ਸਰਕਾਰ ਕੋਲ ਆਵਾਜ਼ ਚੁੱਕ ਰਹੀ ਹੈ। ਉਹਨਾਂ ਕਿਹਾ ਕਿ, “ਇਹ ਮਾਮਲਾ ਕੌਮ ਦਾ ਸਭ ਤੋਂ ਖ਼ਾਸ ਮਾਮਲਾ ਹੈ, ਕਿਉਂ ਕਿ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਵੀ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਸਬੰਧੀ ਕਾਨੂੰਨੀ ਮਾਹਰਾਂ ਨੇ ਬੈਠਕ ਦੌਰਾਨ ਅਹਿਮ ਸੁਝਾਅ ਦਿੱਤੇ ਹਨ, ਜਿਸ ਤਹਿਤ ਕਾਨੂੰਨੀ ਲੜਾਈ ਅੱਗੇ ਵਧਾਈ ਜਾਵੇਗੀ।

ਉਹਨਾਂ ਇਹ ਵੀ ਦੱਸਿਆ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਤੋਂ ਇਲਾਵਾ ਸਮਿਆਂ ਦੌਰਾਨ ਕਈ ਕੇਸਾਂ ਵਿੱਚ ਫਸਾਏ ਗਏ ਸਿੱਖ ਨੌਜਵਾਨਾਂ ਨੂੰ ਛੁਡਾਉਣ ਲਈ ਵੀ ਯਤਨ ਕੀਤੇ ਜਾਣਗੇ।” ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ, “ਕਾਂਗਰਸ ਤੇ ‘ਆਪ’ ਬੰਦੀ ਸਿੰਘਾਂ ਦੇ ਵਿਰੋਧ ਵਿੱਚ ਭੁਗਤ ਰਹੀਆਂ ਹਨ।” ਉਹਨਾਂ ਕਿਹਾ ਕਿ, “ਜੇ ‘ਆਪ’ ਬੰਦੀ ਸਿੰਘਾਂ ਨਾਲ ਹਮਦਰਦੀ ਰੱਖਦੀ ਹੁੰਦੀ ਤਾਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇੱਕ ਹੁਕਮ ਤੇ ਬਾਹਰ ਆ ਸਕਦੇ ਹਨ।”

Leave a Reply

Your email address will not be published.