ਆਪ ਨੇਤਾ ਜਰਨੈਲ ਸਿੰਘ ਦੀ ਕੋਰੋਨਾ ਨਾਲ ਹੋਈ ਮੌਤ, ਕੇਜਰੀਵਾਲ ਨੇ ਜਤਾਇਆ ਦੁੱਖ

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜੌਰੀ ਗਾਰਡਨ ਤੋਂ ਸਾਬਕਾ ਵਿਧਾਇਕ ਜਰਨੈਲ ਸਿੰਘ ਦੀ ਮੌਤ ਹੋ ਗਈ ਹੈ। ਸ਼ੁੱਕਰਵਾਰ ਸਵੇਰੇ ਉਸ ਦੀ ਮੌਤ ਦੀ ਪੁਸ਼ਟੀ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਜਰਨੈਲ ਸਿੰਘ ਨੂੰ ਕੋਰੋਨਾ ਤੋਂ ਪੀੜਤ ਹੋਣ ਦੇ ਬਾਅਦ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਇਸ ਦੌਰਾਨ, ਉਸ ਦੀ ਮੌਤ ਹੋ ਗਈ। ਦੱਸ ਦੇਈਏ ਕਿ ਜਰਨੈਲ ਸਿੰਘ ਉਸ ਵੇਲੇ ਦੇ ਗ੍ਰਹਿ ਮੰਤਰੀ ਪੀ ਚਿਦੰਬਰਮ ‘ਤੇ ਜੁੱਤੀ ਸੁੱਟ ਕੇ ਚਰਚਾ ਵਿੱਚ ਆਏ ਸਨ। ਇਸ ਤੋਂ ਬਾਅਦ ਹੀ ਉਸ ਨੇ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਵੀ ਲੜੀ ਅਤੇ ਜਿੱਤੀ। ਇਸ ਤੋਂ ਪਹਿਲਾਂ ਜਰਨੈਲ ਸਿੰਘ ਨੇ 1984 ਦੇ ਦੰਗਿਆਂ ਦਾ ਵਿਰੋਧ ਕਰਦਿਆਂ ਆਪਣਾ ਵੱਖਰਾ ਵਿਰੋਧ ਪ੍ਰਦਰਸ਼ਨ ਕੀਤਾ ਸੀ।
ਉਹਨਾਂ ਦੀ ਮੌਤ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦੁੱਖ ਜਤਾਇਆ ਹੈ। ਸੀ ਐਮ ਕੇਜਰੀਵਾਲ ਨੇ ਇੱਕ ਟਵੀਟ ਵਿੱਚ ਲਿਖਿਆ- ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦੇ ਅਚਾਨਕ ਅਕਾਲ ਚਲਾਣੇ ਤੋਂ ਡੂੰਘਾ ਦੁੱਖ। ਉਸਦੀ ਆਤਮਾ ਨੂੰ ਸ਼ਾਂਤੀ ਮਿਲੇ। ਉਸ ਨੂੰ ਸਮਾਜ ਵਿੱਚ ਪਾਏ ਯੋਗਦਾਨ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ।
