ਆਪ ਨੇ ਅਕਾਲ ਤਖ਼ਤ ਸਾਹਿਬ ਨੂੰ ਕੀਤੀ ਖ਼ਾਸ ਅਪੀਲ

 ਆਪ ਨੇ ਅਕਾਲ ਤਖ਼ਤ ਸਾਹਿਬ ਨੂੰ ਕੀਤੀ ਖ਼ਾਸ ਅਪੀਲ

ਆਮ ਆਦਮੀ ਪਾਰਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ ਖ਼ਾਸ ਅਪੀਲ ਕੀਤੀ। ਪਾਰਟੀ ਨੇ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਕੋਟਕਪੂਰਾ ਗੋਲੀ ਕਾਂਡ ਤੇ ਬਹਿਬਲ ਕਲਾਂ ਸਬੰਧੀ ਜਨਤਕ ਹੋਈ ਜਾਂਚ ਰਿਪੋਰਟ ਵਿੱਚ ਦਰਜ ਨਾਵਾਂ ਵਾਲੇ ਦੋਸ਼ੀਆਂ ਨੂੰ ਤੁਰੰਤ ਪੰਥ ਵਿਚੋਂ ਛੇਕਿਆ ਜਾਵੇ।

Capt Amarinder Singh hints at exemplary action, says all eyes on Punjab

ਉਹਨਾਂ ਨੇ ਰਾਜਪਾਲ ਤੇ ਪੰਜਾਬ ਸਰਕਾਰ ਨੂੰ ਨਾਮਜ਼ਦ ਦੋਸ਼ੀਆਂ ਤੇ ਤੁਰੰਤ ਸਖ਼ਤ ਕਾਰਵਾਈ ਕਰਨ ਦੇ ਹੁਕਮ ਕਰਨ। ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਰੰਧਾਵਾ ਅਤੇ ਬਲਜਿੰਦਰ ਕੌਰ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਦੀ ਘਿਣਾਉਣੀ ਹਰਕਤ ਨੂੰ ਪੰਜ ਸਾਲ ਬੀਤੇ ਚੁੱਕੇ ਹਨ ਪਰ ਅੱਜ ਤੱਕ ਪੀੜਤ ਸੰਗਤ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਨਾ ਇਨਸਾਫ਼ ਮਿਲਿਆ ਹੈ ਤੇ ਨਾ ਹੀ ਸਾਜਿਸ਼ ਕਰਤਾ ਦੋਸ਼ੀਆਂ ਨੂੰ ਸਜ਼ਾ ਮਿਲੀ ਹੈ।

ਇਸ ਲਈ ਸਮੁੱਚੀ ਸੰਗਤ ਵਿੱਚ ਇਸ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ। ਆਪ ਲੀਡਰਾਂ ਨੇ ਕਿਹਾ ਕਿ ਜਿੱਥੇ ਘੋਰ ਬੇਪਤੀ ਲਈ ਤਤਕਾਲੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਜ਼ਿੰਮੇਵਾਰ ਹੈ ਉੱਥੇ ਹੀ ਇਨਸਾਫ਼ ਨਾ ਦੇਣ ਲਈ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੀ ਜ਼ਿੰਮੇਵਾਰ ਹੈ।

ਇਹਨਾਂ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਮੌਜੂਦਾ ਪੰਜਾਬ ਸਰਕਾਰ ਵੀ ਇਸ ਦੇ ਲਈ ਜ਼ਿੰਮੇਵਾਰ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕਿਹਾ ਸੀ ਕਿ ਉਹ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਦੇਣਗੇ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਚੁੱਕੇ ਸੀਨੀਅਰ ਪੁਲਿਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਨੂੰ ਜਾਣਬੁੱਝ ਕੇ ਕਾਨੂੰਨ ਦੀ ਆੜ ਵਿੱਚ ਰੱਦ ਕਰਵਾਇਆ ਗਿਆ ਹੈ ਜਿਸ ਨਾਲ ਕੈਪਟਨ ਸਰਕਾਰ ਅਤੇ ਐਡਵੋਕੇਟ ਜਨਰਲ ਦਫ਼ਤਰ ਦੀ ਪੂਰੀ ਤਰ੍ਹਾਂ ਪੋਲ ਖੁੱਲ੍ਹ ਗਈ ਹੈ ਕਿ ਚੌਂਕੀਦਾਰ ਹੀ ਚੋਰਾਂ ਨਾਲ ਰਲਿਆ ਹੋਇਆ ਹੈ।

ਉਹਨਾਂ ਨੇ ਇਲਜ਼ਾਮ ਲਾਇਆ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਵਿੱਚ ਦੋਸ਼ੀਆਂ ਅਤੇ ਸਾਜਿਸ਼ ਕਰਤਾਵਾਂ ਦੇ ਨਾਵਾਂ ਨੂੰ ਉਜਾਗਰ ਕੀਤਾ ਗਿਆ ਹੈ ਪਰ ਕੈਪਟਨ ਸਰਕਾਰ ਨੇ ਜਾਂਚ ਰਿਪੋਰਟ ਦਾ 10ਵਾਂ ਚਲਾਨ ਜਾਣਬੁੱਝ ਕੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ।  

Leave a Reply

Your email address will not be published.