Punjab

‘ਆਪ’ ਨੇ ਕੈਪਟਨ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ, ਸਾਰੇ ਕੰਮਾਂ ਵਿਚ ਹੋਈ ਫੇਲ੍ਹ

ਪੰਜਾਬ ‘ਚ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਸੂਬਾ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਭਾਵੇਂ ਕਿ ਉਹ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਮਾਮਲਾ ਹੋਵੇ ਜਾਂ ਫਿਰ ਆਕਸੀਮੀਟਰ ਮੀਟਰ ਵੰਡਣਾ ਦਾ ਮਾਮਲਾ। ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਵੱਲੋਂ ਕਾਂਗਰਸ ਸਰਕਾਰ ਨੂੰ ਲੰਬੀ ਹੱਥੀਂ ਲਿਆ ਗਿਆ।

ਜਰਨੈਲ ਸਿੰਘ ਨੇ ਕਿਹਾ ਕਿ ਆਕਸੀਮੀਟਰ ਵੰਡਣ ਨਾਲ ਕੋਈ ਵੀ ਦੇਸ਼ ਦ੍ਰੋਹੀ ਨਹੀਂ ਬਣ ਜਾਂਦਾ ਅਤੇ ਕਾਂਗਰਸ ਸਰਕਾਰ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ‘ਤੋਂ ਘਬਰਾ ਰਹੀ ਹੈ। ਜਿਸ ਤੋਂ ਬਾਅਦ ਸੂਬਾ ਸਰਕਾਰ ਦੇ ਕੈਬਨਿਟ ਮੰਤਰੀਆਂ ਵੱਲੋਂ ਆਮ ਆਦਮੀ ਪਾਰਟੀ ਨੂੰ ਦੇਸ਼ ਧ੍ਰੋਹੀ ਕਿਹਾ ਜਾ ਰਿਹਾ ਹੈ।

ਉੱਥੇ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਵੱਲੋਂ ਕਾਂਗਰਸ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਗਏ। ਉਹਨਾਂ ਇਲਜ਼ਾਮ ਲਾਇਆ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਕੋਰੋਨਾ ਕਾਰਨ ਹੋ ਰਹੀਆ ਮੌਤਾਂ ‘ਤੇ ਠੱਲ ਪਾਉਣ ‘ਚ ਨਾਕਾਮਯਾਬ ਸਾਬਿਤ ਹੋਏ ਨੇ।

ਰਾਗੀ ਸਿੰਘਾਂ ਦੇ ਹੈੱਡ ਗ੍ਰੰਥੀ ਨਾਲ ਕਲੇਸ਼ ਦੇ ਮਾਮਲੇ ਵਿੱਚ ਆਇਆ ਨਵਾਂ ਮੋੜ

ਹਰਪਾਲ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਰਾਬ ਮਾਫੀਆ, ਰੇਤ ਮਾਫੀਆ ਚਲਾ ਕੇ ਸ਼ਰੇਆਮ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਆਪਣੀਆਂ ਨਾਕਾਮੀਆਂ ਲਕਾਉਣ ਲਈ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ‘ਤੇ ਰੱਖਦੀ ਹੈ।

ਇੱਥੋਂ ਤੱਕ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਘਬਰਾਏ ਹੋਏ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਬੇਤੁਕੇ ਬਿਆਨ ਦਿੱਤੇ ਜਾ ਰਹੇ ਹਨ। ਕਾਬਲੇਗੌਰ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਬਾਅਦ ਹੁਣ ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਆਮ ਆਦਮੀ ਪਾਰਟੀ ‘ਤੇ ਕੋਰੋਨਾ ਫੈਲਾਉਣ ਦੇ ਇਲਜ਼ਾਮ ਲਾਏ ਗਏ ਹਨ।

ਦੱਸ ਦਈਏ ਕਿ ਉੱਥੇ ਹੀ ਜਰਨੈਲ ਸਿੰਘ ਅਤੇ ਹਰਪਾਲ ਚੀਮਾ ਵੱਲੋਂ ਕੈਪਟਨ ਸਰਕਾਰ ਨੂੰ ਮੋੜਵਾਂ ਜਵਾਬ ਦਿੰਦਿਆ ਕੈਪਟਨ ਸਰਕਾਰ ਨੂੰ ਘੇਰਨ ਦੇ ਯਤਨ ਕੀਤੇ ਗਏ। ਫਿਲਹਾਲ ਹੁਣ ਦੇਖਣ ਹੋਵੇਗਾ ਕਿ ‘ਆਪ’ ਆਗੂਆਂ ਵੱਲੋਂ ਕੀਤੇ ਗਏ ਸਾਰੇ ਸਵਾਲਾਂ ਤੋਂ ਬਾਅਦ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਕੀ ਪ੍ਰਤੀਕਰਮ ਆਉਂਦਾ ਹੈ?

Click to comment

Leave a Reply

Your email address will not be published. Required fields are marked *

Most Popular

To Top