Punjab

‘ਆਪ’ ਨੇ ਟਰੈਕਟਰਾਂ ’ਤੇ ਚੜ੍ਹ ਕੇ ਬਾਦਲਾਂ ਦੇ ਘਰ ਦਾ ਕੀਤਾ ਘਿਰਾਓ

ਸੂਬੇ ਵਿੱਚ ਕਈ ਦਿਨਾਂ ਤੋਂ ਕਿਸਾਨ ਆਰਡੀਨੈਸਾਂ ਖਿਲਾਫ ਕਿਸਾਨਾਂ ਦਾ ਧਰਨਾ ਜਾਰੀ ਹੈ। ਉੱਥੇ ਹੀ ਬਠਿੰਡਾ ਵਿਖੇ ਅੱਜ ਆਰਡੀਨੈਂਸਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਟਰੈਕਟਰ ਟਰਾਲੀਆਂ ਤੇ ਚੜ੍ਹ ਕੇ ਪਿੰਡ ਨਰੂਆਣਾ ਤੋਂ ਰੋਸ ਮਾਰਚ ਕਰਦੇ ਹੋਏ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਘਰ ਦਾ ਘਿਰਾਓ ਕੀਤਾ ਗਿਆ।

ਦੁਪਹਿਰ ਤੋਂ ਬਾਅਦ ਆਮ ਆਦਮੀ ਪਾਰਟੀ ਵੀ ਇਸ ਰੋਸ ਮਾਰਚ ਵਿੱਚ ਸ਼ਾਮਲ ਹੋਈ। ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਨੇਤਾ ਹਰਪਾਲ ਚੀਮਾ ਅਤੇ ਪਾਰਟੀ ਦੇ ਹੋਰ ਵਰਕਰਾਂ ਨੇ ਇਸ ਧਰਨੇ ਪ੍ਰਦਰਸ਼ਨ ‘ਚ ਹਿੱਸਾ ਲਿਆ। ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਵਿੱਚ ਸੁਖਬੀਰ ਬਾਦਲ ਆਰਡੀਨੈਂਸ ਬਿੱਲ ਦੇ ਵਿਰੋਧ ਵਿੱਚ ਵੋਟ ਪਾ ਰਹੇ ਹਨ ਤੇ ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਰਡੀਨੈਂਸ ਬਿੱਲ ਦਾ ਪ੍ਰਚਾਰ ਕਰ ਰਹੇ ਹਨ।

ਇਹ ਵੀ ਪੜ੍ਹੋ: ਰਾਜਪਾਲ ਕੋਲ ਜਾ ਕੇ ਕੈਪਟਨ ਕਰ ਰਹੇ ਨੇ ਡਰਾਮੇਬਾਜ਼ੀ: ਦਲਜੀਤ ਚੀਮਾ

ਉਹਨਾਂ ਅੱਗੇ ਕਿਹਾ ਕਿ ਅਕਾਲੀ ਦਲ ਹਰਸਿਮਰਤ ਕੌਰ ਦੀ ਕੁਰਸੀ ਬਚਾਉਣ ਖਾਤਰ ਇਸ ਬਿੱਲ ਦੇ ਹੱਕ ਵਿੱਚ ਬੋਲ ਰਹੇ ਹਨ। ਉਨ੍ਹਾਂ ਕਿਹਾ ਜੇ ਇਹਨਾਂ ਨੂੰ ਕਿਸਾਨਾਂ ਦੀ ਕੋਈ ਚਿੰਤਾ ਹੁੰਦੀ ਤਾਂ ਹਰਸਿਮਰਤ ਕੌਰ ਬਾਦਲ ਆਪਣੀ ਕੇਂਦਰ ਦੀ ਵਜ਼ੀਰੀ ਤੋਂ ਅਸਤੀਫਾ ਦੇ ਦਿੰਦੀ।ਇਸ ਦੇ ਨਾਲ ਹੀ ਸੰਸਦ ਵਿੱਚ ਇਸ ਬਿੱਲ ਨੂੰ ਲੈ ਕੇ ਕੋਈ ਵੋਟਿੰਗ ਨਹੀਂ ਹੋਈ ਜਿਸ ਦੇ ਚੱਲਦੇ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕ ‘ਚ ਖੜ੍ਹੀ ਹੈ।

ਇਹ ਵੀ ਪੜ੍ਹੋ: ਗਲੋਬਲ ਅਰਥਵਿਵਸਥਾ ਨੂੰ ਉਭਰਨ ’ਚ ਲਗ ਸਕਦੇ ਨੇ 5 ਸਾਲ, ਵਧੇਗੀ ਗਰੀਬੀ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਬਾਦਲ ਖੁਦ ਕੈਬਨਿਟ ਵਿੱਚ ਲਿਖ ਕੇ ਦੇ ਚੁੱਕੇ ਹਨ ਕਿ ਇਹ ਬਿੱਲ ਕਿਸਾਨ ਦੇ ਹੱਕ ਵਿੱਚ ਹੈ ਪਤਾ ਨਹੀਂ ਕਿਉਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਜੇ ਪੁਲਿਸ ਨੇ ਰਸਤੇ ਵਿੱਚ ਰੋਕਿਆ ਤਾਂ ਉਹ ਸ਼ਾਂਤਮਈ ਪ੍ਰਦਰਸ਼ਨ ਕਰਨਗੇ।


 

Click to comment

Leave a Reply

Your email address will not be published. Required fields are marked *

Most Popular

To Top