News

‘ਆਪ’ ਨੇ ਪ੍ਰਕਾਸ਼ ਬਾਦਲ ਦੇ ਨਾਰਕੋ ਟੈਸਟ ਦੀ ਕੀਤੀ ਮੰਗ, ਦੱਸਿਆ ਇੰਝ ਆਵੇਗਾ ਸੱਚ ਸਾਹਮਣੇ

ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਐਸਆਈਟੀ ਵੱਲੋਂ ਪੁੱਛਗਿੱਛ ਕੀਤੀ ਗਈ ਹੈ। ਉੱਥੇ ਹੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਪ੍ਰਕਾਸ਼ ਸਿੰਘ ਬਾਦਲ ਦਾ ਨਾਰਕੋ ਟੈਸਟ ਜ਼ਰੂਰ ਕਰਾਇਆ ਜਾਵੇ। 

Aam Aadmi Party strongly opposes the 'Operation Clean' of the Centre's Modi  government

ਆਪ ਆਗੂਆਂ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨਵੀਂ ਜਾਂਚ ਕਮੇਟੀ ਰਾਹੀਂ ਬਾਦਲ ਪਰਿਵਾਰ ਨੂੰ ਬਚਾਉਣ ਲਈ ਨਾਟਕ ਕਰ ਰਹੀ ਹੈ, ਪੰਜਾਬ ਵਾਸੀਆਂ ਨੂੰ ਕੋਈ ਇਨਸਾਫ ਨਹੀਂ ਦੇ ਰਹੀ। ਕੁਲਤਾਰ ਸਿੰਘ ਸੰਧਵਾਂ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਵੀਂ ਬਣਾਈ ਜਾਂਚ ਕਮੇਟੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਤੋਂ ਤਲਬ ਕੀਤਾ ਹੈ, ਜਿਸ ਨੂੰ ਪਿਛਲੀ ਜਾਂਚ ਕਮੇਟੀ ਨੇ ਵੀ ਬੁਲਾਇਆ ਸੀ।

ਉਹਨਾਂ ਕਿਹਾ ਕਿ ਇਹਨਾਂ ਨੂੰ ਬਚਾਉਣ ਲਈ ਕੇਵਲ ਜਾਂਚ ਪ੍ਰਕਿਰਿਆ ਦੇ ਨਾਂਅ ਤੇ ਕੈਪਟਨ ਸਰਕਾਰ ਦਾ ਨਾਟਕ ਹੈ। ਪ੍ਰਕਾਸ਼ ਸਿੰਘ ਬਾਦਲ ਦਾ ਨਾਰਕੋ ਟੈਸਟ ਕਰਾਉਣਾ ਚਾਹੀਦਾ ਹੈ ਤਾਂ ਜੋ ਜਾਂਚ ਪ੍ਰਕਿਰਿਆ ਪੂਰੀ ਤਰ੍ਹਾਂ ਹਮੇਸ਼ਾ ਲਈ ਖ਼ਤਮ ਹੋ ਜਾਵੇ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ ਵਿੱਚ ਆਈ ਸੀ ਕਿ ਸਰਕਾਰ ਤੋਂ ਬਾਅਦ ਬੇਅਦਬੀ ਅਤੇ ਗੋਲੀਕਾਂਡ ਦੇ ਮੁਲਜ਼ਮਾਂ ਨੂੰ ਜੇਲ੍ਹ ਭੇਜਿਆ ਜਾਵੇਗਾ, ਪਰ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ, ਨਾ ਹੀ ਸਾਜਿਸ਼ਘਾੜਿਆਂ ਅਤੇ ਨਾ ਹੀ ਕਿਸੇ ਮੁਲਜ਼ਮ ਨੂੰ ਸਜ਼ਾ ਦਿੱਤੀ ਹੈ।

Click to comment

Leave a Reply

Your email address will not be published.

Most Popular

To Top