News

‘ਆਪ’ ਨੇ ਭਗਵੰਤ ਮਾਨ ਨੂੰ ਪੰਜਾਬ ਸੀਐਮ ਚਿਹਰਾ ਐਲਾਨਿਆ

ਆਮ ਆਦਮੀ ਪਾਰਟੀ ਨੇ ਅੱਜ ਲੰਬਾ ਇੰਤਜ਼ਾਰ ਖਤਮ ਕਰਦਿਆਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਆਪ ਨੇ ਸੀਐਮ ਚਿਹਰੇ ਲਈ ਐਲਾਨਿਆ ਹੈ।

ਕੇਜਰੀਵਾਲ ਵਲੋਂ ਜਦੋਂ ਇਹ ਐਲਾਨ ਕੀਤਾ ਗਿਆ ਤਾਂ ਇਸ ਸਮੇਂ ਭਗਵੰਤ ਮਾਨ ਭਾਵੁਕ ਹੋ ਗਏ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜਦੋਂ ਲੋਕਾਂ ਕੋਲੋਂ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਬਾਰੇ ਰਾਏ ਮੰਗੀ ਗਈ ਸੀ ਤਾਂ 93.3 ਫ਼ੀਸਦੀ ਲੋਕਾਂ ਵੱਲੋਂ ਭਗਵੰਤ ਮਾਨ ਦਾ ਨਾਂ ਲਿਆ ਗਿਆ ਸੀ।

ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਦੀ ਜ਼ਿੰਦਗੀ ਬਾਰੇ ਇਕ ਵੀਡੀਓ ਵੀ ਸਾਂਝੀ ਕੀਤੀ ਗਈ, ਜਿਸ ‘ਚ ਉਨ੍ਹਾਂ ਦੀ ਜ਼ਿੰਦਗੀ ਅਤੇ ਸਿਆਸਤ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਭਗਵੰਤ ਮਾਨ ਨੂੰ ਵਧਾਈ ਵੀ ਦਿੱਤੀ। ਉਹਨਾਂ ਲਿਖਿਆ ਕਿ, “ਮੈਂ ਸਰਦਾਰ ਭਗਵੰਤ ਮਾਨ ਨੂੰ ਪੰਜਾਬ ਵਿੱਚ ‘ਆਪ’ ਦਾ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ‘ਤੇ ਵਧਾਈ ਦਿੰਦਾ ਹਾਂ। ਪੂਰਾ ਪੰਜਾਬ ‘ਆਪ’ ਵੱਲ ਉਮੀਦ ਦੀ ਤਰ੍ਹਾਂ ਦੇਖ ਰਿਹਾ ਹੈ। ਇਹ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਮੈਨੂੰ ਯਕੀਨ ਹੈ ਕਿ ਭਗਵੰਤ ਹਰ ਪੰਜਾਬੀ ਦੇ ਚਿਹਰੇ ‘ਤੇ ਮੁਸਕਰਾਹਟ ਵਾਪਸ ਲਿਆਏਗਾ।”

Click to comment

Leave a Reply

Your email address will not be published.

Most Popular

To Top