‘ਆਪ’ ਨੇ ਰਾਘਵ ਚੱਢਾ ਨੂੰ ਬਣਾਇਆ ਗੁਜਰਾਤ ਦਾ ਸਹਿ-ਇੰਚਾਰਜ, ਰਾਘਵ ਚੱਢਾ ਨੇ ਕੇਜਰੀਵਾਲ ਦਾ ਕੀਤਾ ਧੰਨਵਾਦ

 ‘ਆਪ’ ਨੇ ਰਾਘਵ ਚੱਢਾ ਨੂੰ ਬਣਾਇਆ ਗੁਜਰਾਤ ਦਾ ਸਹਿ-ਇੰਚਾਰਜ, ਰਾਘਵ ਚੱਢਾ ਨੇ ਕੇਜਰੀਵਾਲ ਦਾ ਕੀਤਾ ਧੰਨਵਾਦ

ਗੁਜਰਾਤ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਾਰੀਆਂ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ’ਤੇ ਚੱਲ ਰਹੀਆਂ ਹਨ। ‘ਆਪ’ ਨੇ ਰਾਘਵ ਚੱਢਾ ਨੂੰ ਗੁਜਰਾਤ ਵਿੱਚ ਪਾਰਟੀ ਮਾਮਲਿਆਂ ਦਾ ਸਹਿ-ਇੰਚਾਰਜ ਨਿਯੁਕਤ ਕੀਤਾ ਹੈ। ਰਾਘਵ ਚੱਢਾ ਨੇ ਗੁਜਰਾਤ ਦੀ ਜ਼ਿੰਮੇਵਾਰੀ ਮਿਲਣ ’ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ।

ਉਹਨਾਂ ਕਿਹਾ ਕਿ, “ਉਹ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਆਪਣੀ ਜਾਨ ਦਾਅ ’ਤੇ ਲਾਉਣਗੇ।” ਚੱਢਾ ਨੇ ਟਵੀਟ ਵਿੱਚ ਲਿਖਿਆ ਕਿ, “ਗੁਜਰਾਤ ਬਦਲਾਅ ਚਾਹੁੰਦਾ ਹੈ, ਬਿਹਤਰ ਸਿੱਖਿਆ-ਸਿਹਤ ਪ੍ਰਣਾਲੀ ਚਾਹੁੰਦਾ ਹੈ। ਗੁਜਰਾਤ ਨੂੰ ਕੇਜਰੀਵਾਲ ਦੀ ਲੋੜ ਹੈ।” ਦੱਸ ਦਈਏ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅਹਿਮ ਭੂਮਿਕਾ ਨਿਭਾਈ ਸੀ। ਪੰਜਾਬ ਵਿੱਚ ਵੀ ‘ਆਪ’ ਨੇ 117 ਵਿੱਚੋਂ 92 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ।

Image

ਇਸ ਤੋਂ ਬਾਅਦ ਰਾਘਵ ਚੱਢਾ ਨੂੰ ਰਾਜ ਸਭਾ ਭੇਜਿਆ ਸੀ। ਪਾਰਟੀ ਦੇ ਸੂਤਰਾਂ ਮੁਤਾਬਕ ਰਾਘਵ ਚੱਢਾ ਗੁਜਰਾਤ ਦੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਦੇ ਨੌਜਵਾਨਾਂ ਵਿੱਚ ਆਪਣੀ ਪਛਾਣ ਬਣਾਉਣ ਵਿੱਚ ਸਫ਼ਲ ਰਹੇ ਹਨ, ਇਸ ਦੇ ਲਈ ਉਹਨਾਂ ਨੂੰ ਜਲਦੀ ਤੋਂ ਜਲਦੀ ਗੁਜਰਾਤ ਚੋਣਾਂ ਵਿੱਚ ਮੈਦਾਨ ਵਿੱਚ ਉਤਾਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Leave a Reply

Your email address will not be published.