News

‘ਆਪ’ ਨੇ 2022 ਦੀਆਂ ਚੋਣਾਂ ਲਈ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ, ਜਾਣੋ ਕਿਸ ਨੂੰ ਕਿੱਥੋਂ ਮਿਲੀ ਟਿਕਟ

ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਤੇ ਤਿਆਰੀਆਂ ਚੱਲ ਰਹੀਆਂ ਹਨ। ਇਸ ਤਹਿਤ ਆਮ ਆਦਮੀ ਪਾਰਟੀ ਨੇ ਵੀ ਆਪਣੇ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਮੁਤਾਬਕ ਪਾਰਟੀ ਨੇ ਆਪਣੇ 15 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

No photo description available.

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀਆਂ 3 ਸੂਚੀਆਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਹੁਣ ਤੱਕ ਕੁੱਲ 73 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਪਰ ਇਸ ਸੂਚੀ ਵਿੱਚ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਟਿਕਟ ਕੱਟ ਕੇ ਐਡਵੋਕੇਟ ਦਿਨੇਸ਼ ਚੱਢਾ ਨੂੰ ਦੇ ਦਿੱਤੀ ਗਈ ਹੈ।  

May be an image of text that says 'Aam Aadmi Party, Punjab #956, Circuit House, Sector 39A, Chandigarh Facebook: @AAPPunjab Twitter: @AAPPunjab www.aamaadmiparty.org ਆਪ ਆਮ ਆਦਮੀ ਪਾਰਟੀ Aam Aadmi Party ਲੜੀ ਨੰ. ਵਿਧਾਨ ਸਭਾ ਹਲਕਾ ਨੰ. 96 13 ਵਿਧਾਨ ਸਭਾ ਹਲਕਾ 14 ਮਾਨਸਾ 108 15 112 ਉਮੀਦਵਾਰਦਾਨਾਂ ਉਮੀਦਵਾਰ ਡਾ. ਵਿਜੇ ਸਿੰਗਲਾ ਨਰਿੰਦਰ ਕੌਰ ਭਰਾਜ ਸੰਗਰੂਰ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਆਮ ਆਦਮੀ ਪਾਰਟੀ ਭਗਵੰਤ ਮਾਨ ('ਆਪ' ਪੰਜਾਬ ਪ੍ਰਧਾਨ) ਜਰਨੈਲ ਸਿੰਘ ('ਆਪ' ਪੰਜਾਬ ਪ੍ਰਭਾਰੀ)'

ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਪਣੀ ਨਾਰਾਜ਼ਗੀ ਜਤਾਉਂਦੇ ਹੋਏ ਪਾਰਟੀ ਵੱਲੋਂ ਐਲਾਨੇ ਨਵੇਂ ਉਮੀਦਵਾਰ ‘ਤੇ ਕਈ ਗੰਭੀਰ ਦੋਸ਼ ਲਗਾਏ ਹਨ। ਇਨ੍ਹਾਂ ਦੋਸ਼ਾਂ ਦੀ ਸੱਚਾਈ ਤਾਂ ਹੁਣ ਪਾਰਟੀ ਵੱਲੋਂ ਐਲਾਨੇ ਉਮੀਦਵਾਰ ਦੇ ਸਾਹਮਣੇ ਆਉਣ ਤੋਂ ਬਾਅਦ ਹੀ ਪਤਾ ਚੱਲ ਸਕੇਗਾ । 

Click to comment

Leave a Reply

Your email address will not be published.

Most Popular

To Top