‘ਆਪ’ ਨੇ 70 ਸਾਲਾਂ ਦੇ ਬੀਜੇ ਕੰਡੇ 6 ਮਹੀਨਿਆਂ ’ਚ ਚੁੱਗ ਦਿੱਤੇ, ਇਹ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਿਹਾ: ਮੰਤਰੀ ਅਰੋੜਾ

 ‘ਆਪ’ ਨੇ 70 ਸਾਲਾਂ ਦੇ ਬੀਜੇ ਕੰਡੇ 6 ਮਹੀਨਿਆਂ ’ਚ ਚੁੱਗ ਦਿੱਤੇ, ਇਹ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਿਹਾ: ਮੰਤਰੀ ਅਰੋੜਾ

ਪੰਜਾਬ ਵਿਧਾਨ ਸਭਾ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਵਿਰੋਧੀਆਂ ਤੇ ਜਮ ਕੇ ਵਰ੍ਹੇ। ਉਹਨਾਂ ਕਿਹਾ ਕਿ ਵਿਰੋਧੀਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਜਿਹੜੇ ਕੰਡੇ 70 ਸਾਲਾਂ ਦੌਰਾਨ ਬੀਜੇ ਸੀ, ਉਹ ਮਾਨ ਸਰਕਾਰ ਮਹਿਜ਼ 6 ਮਹੀਨਿਆਂ ਦੌਰਾਨ ਚੁਗਣ ਵਿੱਚ ਕਿਵੇਂ ਕਾਮਯਾਬ ਹੋ ਗਈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਤੀਜਾ ਦਿਨ ਸੀ।

ਵਿਰੋਧੀ ਧਿਰਾਂ ਵੱਲੋਂ ਕੀਤੇ ਹੰਗਾਮੇ ਦੇ ਚਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ਼ ਕਾਰਵਾਈ ਦਾ ਭਰੋਸਾ ਦੇਣ ਦੀ ਮੰਗ ਕੀਤੀ।

ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਚਾਲੇ ਤਿੱਖੀ ਬਹਿਸ ਹੋਈ। ਖਹਿਰਾ ਨੇ ਵਿਤਕਰੇ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਹਨਾਂ ਨੂੰ ਸਿਫ਼ਰ ਕਾਲ ਦੌਰਾਨ ਬੋਲਣ ਨਹੀਂ ਦਿੱਤਾ ਜਾ ਰਿਹਾ। ਜਿਵੇਂ ਹੀ ਮੁੱਖ ਮੰਤਰੀ ਵਿਜੀਲੈਂਸ ਕਮਿਸ਼ਨ ਬਿੱਲ ਪੇਸ਼ ਕਰਨ ਲਈ ਉੱਠੇ ਤਾਂ ਵਿਰੋਧੀ ਧਿਰ ਨੇ ਵਿਰੋਧ ਸ਼ੁਰੂ ਕਰ ਦਿੱਤਾ ਤੇ ਮੰਤਰੀ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

Leave a Reply

Your email address will not be published.