Punjab

‘ਆਪ’ ਪਾਰਟੀ ਦਾ ਵੱਡਾ ਐਲਾਨ, ਰਾਸ਼ਟਰਪਤੀ ਤਕ ਕਰਨਗੇ ਪਹੁੰਚ

ਖੇਤੀ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਦਾ ਬੱਚਾ-ਬੱਚਾ ਸੜਕਾਂ ਤੇ ਉਤਰ ਆਇਆ ਹੈ। ਕਿਸਾਨਾਂ ਅਤੇ ਹੋਰ ਜੱਥੇਬੰਦੀਆਂ ਵੱਲੋਂ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਖੇਤੀਬਾੜੀ ਬਿੱਲਾਂ ਖਿਲਾਫ਼ ਸਖ਼ਤ ਵਿਰੋਧ ਕੀਤਾ ਹੈ।

ਆਪ ਨੇ ਐਲਾਨ ਕੀਤਾ ਹੈ ਕਿ ਉਹ ਰਾਸ਼ਟਰਪਤੀ ਤਕ ਪਹੁੰਚ ਕਰ ਕੇ ਇਹ ਬਿੱਲ ਰੱਦ ਕਰਾਉਣ ਲਈ ਪੂਰੀ ਵਾਅ ਲਗਾਉਣਗੇ। ਆਪ ਲੀਡਰਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ਤੇ ਲੈਂਦਿਆ ਆਖਿਆ ਕਿ ਉਹਨਾਂ ਨੇ 1 ਜੁਲਾਈ ਨੂੰ ਖੁਦ ਕੇਂਦਰ ਨੂੰ ਕਿਹਾ ਕਿ ਇਹ ਕਾਨੂੰਨ ਲਾਗੂ ਕਰੋ।

ਇਹ ਵੀ ਪੜ੍ਹੋ: BREAKING NEWS: ਰਾਸ਼ਟਰਪਤੀ ਨੂੰ ‘ਕਿਸਾਨ ਵਿਰੋਧੀ’ ਬਿੱਲਾਂ ‘ਤੇ ਦਸਤਖਤ ਨਾ ਕਰਨ ਦੀ ਕੀਤੀ ਅਪੀਲ: ਸੁਖਬੀਰ ਬਾਦਲ

ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਕਾਹਨ ਸਿੰਘ ਪੰਨੂੰ ਨੇ ਅਪਣੇ ਕਾਰਜਕਾਲ ਦੌਰਾਨ ਕੈਪਟਨ ਸਰਕਾਰ ਨੂੰ ਦਸਿਆ ਸੀ ਕਿ ਇਹ ਆਰਡੀਨੈਂਸ ਕਿਸਾਨ ਮਾਰੂ ਹਨ। ਇਹਨਾਂ ਨੂੰ ਲਾਗੂ ਨਾ ਹੋਣ ਦਿੱਤਾ ਜਾਵੇ ਪਰ ਪੰਜਾਬ ਸਰਕਾਰ ਨੇ ਉਹਨਾਂ ਦੀ ਇਕ ਵੀ ਨਹੀਂ ਸੁਣੀ।

ਇਹ ਵੀ ਪੜ੍ਹੋ: ਵਿਜੀਲੈਂਸ ਵਿਭਾਗ ਨੇ ਥਾਣਾ ਸਿਟੀ ਦੇ ਏਐੱਸਆਈ ਦਵਿੰਦਰ ਕੁਮਾਰ ਰਿਸ਼ਵਤ ਲੈਂਦੇ ਫੜੇ ਰੰਗੇ ਹੱਥੀ

ਉਨ੍ਹਾਂ ਕਿਹਾ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਨੇ ਸਵਾਲ ਵੀ ਉਠਾਏ ਸੀ, ਪਰ ਸੁਖਬੀਰ ਬਾਦਲ ਕਹਿ ਰਹੇ ਸੀ ਕਿ ਇਹ ਖੇਤੀ ਆਰਡੀਨੈਂਸ ਕਿਸਾਨਾਂ ਦੇ ਹਿੱਤ ਵਿੱਚ ਹਨ। ਉਨ੍ਹਾਂ ਕਿਹਾ ਉਸ ਸਮੇਂ ਇਹ ਤੈਅ ਹੋਇਆ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚ ਆਲ ਪਾਰਟੀ ਦਾ ਵਫ਼ਦ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਗੇ ਪਰ ਕੈਪਟਨ ਮੋਦੀ ਕੋਲ ਨਹੀਂ ਗਏ।

ਅਕਾਲੀ ਦਲ ਨੇ ਖੇਤੀਬਾੜੀ ਆਰਡੀਨੈਂਸਾਂ ਦਾ ਪੂਰਾ ਸਮਰਥਨ ਕੀਤਾ ਪਰ ਜਦੋਂ ਦੇਖਿਆ ਕਿ ਪੰਜਾਬ ਦਾ ਕਿਸਾਨ, ਖੇਤ ਮਜ਼ਦੂਰ, ਆੜ੍ਹਤੀਏ ਸਾਰਾ ਪੰਜਾਬ ਇਸ ਦਾ ਵਿਰੋਧ ਕਰ ਰਿਹਾ ਹੈ ਤਾਂ ਇਨ੍ਹਾਂ ਨੇ ਆਪਣਾ ਸਟੈਂਡ ਬਦਲ ਲਿਆ। ਇਸ ਤੋਂ ਬਾਅਦ ਹੀ ਅਕਾਲੀ ਦਲ ਇਨ੍ਹਾਂ ਬਿੱਲਾਂ ਖ਼ਿਲਾਫ਼ ਨਿੱਤਰਿਆ ਤੇ ਹਰਸਿਮਰਤ ਬਾਦਲ ਦਾ ਅਸਤੀਫ਼ਾ ਦਿਵਾਇਆ।

ਆਮ ਆਦਮੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ 25 ਸਤੰਬਰ ਨੂੰ ਜਿੱਥੇ ਵੀ ਕਿਸਾਨ ਜਥੇਬੰਦੀਆਂ ਧਰਨੇ ਲਾਉਣਗੀਆਂ। ਰੋਸ ਪ੍ਰਦਰਸ਼ਨ ਕਰਨਗੀਆਂ ਤਾਂ ਉੱਥੇ ਹਰ ਜਗ੍ਹਾ ਕਿਸਾਨਾਂ ਦੇ ਨਾਲ ਆਮ ਆਦਮੀ ਪਾਰਟੀ ਖੜ੍ਹੇਗੀ।

ਆਮ ਆਦਮੀ ਪਾਰਟੀ 24 ਤਰੀਖ ਇੱਕ ਮਨੁੱਖੀ ਚੇਨ ਬਣਾ ਕੇ ਪੰਜਾਬ ਦੀਆਂ ਸੜਕਾਂ ‘ਤੇ ਉੱਤਰੇਗੀ ਤੇ ਕੇਂਦਰ ਦੇ ਖਿਲਾਫ ਵਿਰੋਧ ਜ਼ਾਹਰ ਕਰੇਗੀ। ਆਮ ਆਦਮੀ ਪਾਰਟੀ ਨੇ ਕਿਹਾ ਸ਼ਾਮ ਚਾਰ ਵਜੇ ਪੰਜਾਬ ਦੇ ਗਵਰਨਰ ਨੂੰ ਮਿਲਣ ਜਾ ਰਹੇ ਹਾਂ ਤੇ ਉਨ੍ਹਾਂ ਨੂੰ ਮੰਗ ਪੱਤਰ ਦੇਵਾਂਗੇ ਕਿ ਸਾਡੀ ਆਵਾਜ਼ ਰਾਸ਼ਟਰਪਤੀ ਤੱਕ ਪਹੁੰਚਾਈ ਜਾਵੇ ਤੇ ਖੇਤੀ ਬਿੱਲਾਂ ਨੂੰ ਰੱਦ ਕੀਤਾ ਜਾਵੇ।

Click to comment

Leave a Reply

Your email address will not be published.

Most Popular

To Top