‘ਆਪ’ ਬਣੀ ਮਿਸਾਲ, ਕਿਸਾਨੀ ਅੰਦੋਲਨ ’ਚ ਜਾਨ ਗਵਾਉਣ ਵਾਲੇ ਦੇ ਪਰਿਵਾਰ ਲਈ ਇਕੱਠੇ ਹੋਏ ਲੱਖਾਂ ਰੁਪਏ

ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ, ਲੱਖਾਂ ਦੀ ਗਿਣਤੀ ਵਿੱਚ ਕਿਸਾਨ, ਨੌਜਵਾਨ, ਬੀਬੀਆਂ, ਬੱਚੇ ਦਿੱਲੀ ਦੇ ਬਾਰਡਰਾਂ ਤੇ ਡਟੇ ਹੋਏ ਨੇ, ਕਰੀਬ 2 ਮਹੀਨੇ ਪਹਿਲਾਂ ਸ਼ੁਰੂ ਹੋਇਆ ਕਿਸਾਨੀ ਘੋਲ ਹੁਣ ਤੱਕ ਸ਼ਾਂਤੀਪੂਰਣ ਤਰੀਕੇ ਨਾਲ ਚੱਲਿਆ, ਅਤੇ ਇਹੀ ਕਾਰਨ ਰਿਹੈ ਕਿ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਝੁਕਣ ਲਈ ਮਜ਼ਬੂਰ ਕਰ ਦਿੱਤਾ ਹੈ।

ਪਰ ਹਾਲੇ ਵੀ ਕਿਸਾਨਾਂ ਦਾ ਸੰਘਰਸ਼ ਨਾ ਤਾਂ ਰੁਕਿਆ ਅਤੇ ਨਾ ਹੀ ਮੁੱਕਿਆ ਹੈ। ਕਿਸਾਨ ਅੰਦੋਲਨ ਦਾ ਹਿੱਸਾ ਬਣੇ ਇੱਕ ਮਕੈਨਿਕ ਦੀ ਬੀਤੇ ਦਿਨੀਂ ਅੱਗ ਲੱਗਣ ਕਾਰਨ ਮੌਤ ਹੋ ਗਈ। ਇਸ ਦਾ ਨਾਂ ਜਨਕ ਰਾਜਸੀ ਜੋ ਧਨੌਲਾ ਦਾ ਰਹਿਣ ਵਾਲਾ ਸੀ। ਉਸ ਦੇ ਪਰਿਵਾਰ ਦੀ ਮਦਦ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਸੋਮਵਾਰ ਨੂੰ ਸੋਸ਼ਲ ਮੀਡੀਆ ਤੇ ਫੰਡ ਇਕੱਠਾ ਕਰਨ ਲਈ ਇਕ ਮੁਹਿੰਮ ਚਲਾਈ ਗਈ ਸੀ।
ਇਸ ਮੁਹਿੰਮ ਦੇ ਸ਼ੁਰੂ ਹੋਣ ਤੋਂ 72 ਘੰਟਿਆਂ ਅੰਦਰ ਦੁਪਹਿਰ ਬੁੱਧਵਾਰ ਤੱਕ 9 ਰੁਪਏ ਇਕੱਠੇ ਹੋਏ ਹਨ। ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੀ ਆਗੂ ਸਰਬਜੀਤ ਕੌਰ ਮਾਣੂੰਕੇ ਅਤੇ ਯੂਥ ਵਿੰਗ ਦੀ ਸਹਿ-ਪ੍ਰਧਾਨ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਮੁਹਿੰਮ ‘ਚ ਦਿੱਲੀ-ਪੰਜਾਬ ਤੋਂ ਲੈ ਕੇ ‘ਆਪ’ ਨਾਲ ਜੁੜੇ ਹੋਏ ਐਨਆਰਆਈਜ਼ ਨੇ ਦਿਲ ਖੋਲ੍ਹ ਕੇ ਮਦਦ ਕੀਤੀ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੰਦੋਲਨਕਾਰੀ ਕਿਸਾਨਾਂ ਦੀ ਤਨ, ਮਨ ਤੇ ਧਨ ਨਾਲ ਮਦਦ ਕਰ ਰਹੀ ਹੈ। ਅਨਮੋਲ ਗਗਨ ਮਾਨ ਨੇ ਦੱਸਿਆ ਕਿ ਕੇਂਦਰ ਵੱਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਸ਼ਨੀਵਾਰ ਦੀ ਰਾਤ ਨੂੰ ਬਹਾਦਰਗੜ੍ਹ-ਦਿੱਲੀ ਹੱਦ ਦੇ ਨੇੜੇ ਟਿਕਰੀ ਵਿਖੇ ਕਾਰ ਨੂੰ ਅੱਗ ਲੱਗਣ ਕਾਰਨ ਮਕੈਨਿਕ ਜਨਕ ਰਾਜ ਦੀ ਮੌਤ ਹੋਈ ਸੀ। ਜਨਕ ਰਾਜ ਸੰਘਰਸ਼ ਦੌਰਾਨ ਕਿਸਾਨਾਂ ਦੇ ਟਰੈਕਟਰਾਂ ਅਤੇ ਹੋਰ ਵਾਹਨਾਂ ਦੀ ਮੁਫ਼ਤ ਮੁਰੰਮਤ ਕਰਨ ਲਈ ਗਿਆ ਹੋਇਆ ਸੀ।
