News

‘ਆਪ’ ਬਿਨਾਂ ਪਾਰਟੀ ਦੇ ਝੰਡੇ ਤੋਂ ਕਿਸਾਨਾਂ ਦੇ ਸੰਘਰਸ਼ ’ਚ ਹੋਵੇਗੀ ਸ਼ਾਮਲ

26 ਅਤੇ 27 ਨਵੰਬਰ ਨੂੰ ਕਿਸਾਨਾਂ ਵੱਲੋਂ ਦਿੱਲੀ ਜਾਣ ਦਾ ਐਲਾਨ ਹੋ ਚੁੱਕਾ ਹੈ। ਕਿਸਾਨਾਂ ਦੇ ਨਾਲ ਆਮ ਆਦਮੀ ਪਾਰਟੀ ਵੀ ਦਿੱਲੀ ਜਾਵੇਗੀ। 26-27 ਨਵੰਬਰ ਨੂੰ ਦਿੱਲੀ ਘੇਰਨ ਦੇ ਕਿਸਾਨਾਂ ਦੇ ਪ੍ਰੋਗਰਾਮ ਵਿੱਚ ਆਪ ਆਗੂ ਅਤੇ ਵਰਕਰ ਬਿਨਾਂ ਪਾਰਟੀ ਦਾ ਝੰਡਾ ਲੈ ਸ਼ਾਮਲ ਹੋਣਗੇ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਇਸ ਸੰਬੰਧੀ ਪਾਰਟੀ ਵਰਕਰਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ ਹੈ। ਉਹਨਾਂ ਕਿਹਾ ਕਿ ਕਿਸਾਨ ਪੰਜਾਬ ਲਈ ਰੀੜ ਦੀ ਹੱਡੀ ਹਨ ਜਿਹਨਾਂ ਦੇ ਆਸਰੇ ਸੂਬੇ ਦੀ ਹਰ ਚੀਜ਼ ਖੜ੍ਹੀ ਹੈ ਅਤੇ ਪੰਜਾਬ ਦੇ ਕਿਸਾਨਾਂ ਤੋਂ ਬਿਨਾਂ ਪੰਜਾਬ ਨੂੰ ਅੱਗੇ ਨਹੀਂ ਲਿਜਾਇਆ ਜਾ ਸਕਦਾ।

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਰਾਜਨੀਤੀ ਤੋਂ ਉੱਪਰ ਉਠ ਕੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੋਵੇਗੀ। ਉਹਨਾਂ ਆਖਿਆ ਕਿ ਅੱਜ ਦੇ ਸਮੇਂ ਵਿੱਚ ਜਦੋਂ ਕਿਸਾਨ, ਮਾਵਾਂ-ਭੈਣਾਂ ਅਪਣੀ ਜ਼ਮੀਨ ਬਚਾਉਣ ਲਈ ਠੰਡੀਆਂ ਰਾਤਾਂ ਖੁੱਲ੍ਹੇ ਆਸਮਾਨ ਹੇਠ ਸੜਕਾਂ ਤੇ ਕੱਟ ਰਹੇ ਹਨ ਤਾਂ ਉਹ ਚੈਨ ਨਾਲ ਕਿਵੇਂ ਬੈਠ ਸਕਦੇ ਹਨ।

ਉਹਨਾਂ ਨੇ ਕੇਂਦਰ ਸਰਕਾਰ ਨੂੰ ਝਾੜ ਪਾਉਂਦੇ ਹੋਏ ਕਿਹਾ ਕਿ ਇਹ ਬਹੁਤ ਦੁਖਦਾਇਕ ਹੈ ਕਿ ਦਿਨ-ਰਾਤ ਮਿਹਨਤ ਕਰ ਕੇ ਦੂਜਿਆਂ ਦਾ ਪੇਟ ਭਰਨ ਵਾਲੇ ਕਿਸਾਨ ਦੀ ਨਾ ਤਾਂ ਕੇਂਦਰ ਦੀ ਗੂੰਗੀ ਬੋਲੀ ਸਰਕਾਰ ਅਤੇ ਨਾ ਹੀ ਰਾਜਵਾੜਿਆਂ ਦੀ ਤਰ੍ਹਾਂ ਕੁਰਸੀ ਦਾ ਆਨੰਦ ਮਾਣ ਰਹੇ ਕੈਪਟਨ ਅਮਰਿੰਦਰ ਸਿੰਘ ਸੁਣ ਰਹੇ ਹਨ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਉਹਨਾਂ ਤੇ ਨਾਲ ਖੜ੍ਹੀ ਹੈ ਤੇ ਉਹ ਉਦੋਂ ਤਕ ਸੰਘਰਸ਼ ਦੇ ਮੈਦਾਨ ਵਿੱਚ ਹਨ ਜਦੋਂ ਕਿਸਾਨ ਦੀ ਗੱਲ ਨਹੀਂ ਸੁਣੀ ਜਾਂਦੀ।

Click to comment

Leave a Reply

Your email address will not be published. Required fields are marked *

Most Popular

To Top