News

ਆਪ ਲੀਡਰ ਸੰਜੈ ਸਿੰਘ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਖਿਲਾਫ਼ ਲੁਧਿਆਣਾ ਦੀ ਇੱਕ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਇਹ ਵਾਰੰਟ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਜਾਰੀ ਕੀਤਾ ਗਿਆ ਹੈ। ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਸੰਜੈ ਸਿੰਘ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ।

BJP's fighting elections on the basis of lies, while we're contesting on  truth: AAP's Singh

ਸੋਮਵਾਰ ਨੂੰ ਇਸ ਮਾਮਲੇ ਵਿੱਚ ਸੰਜੈ ਸਿੰਘ ਨੂੰ ਪੇਸ਼ ਹੋਣਾ ਸੀ ਅਤੇ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਕ੍ਰਾਸ ਐਗਜ਼ਾਮੀਨੇਸ਼ਨ ਹੋਣਾ ਸੀ। ਸੰਜੈ ਸਿੰਘ ਦੇ ਪੇਸ਼ ਨਾ ਹੋਣ ਦੀ ਵਕੀਲਾਂ ਨੇ ਇਕ ਅਰਜ਼ੀ ਦਿੱਤੀ ਸੀ ਕਿ ਉਹ ਪੇਸ਼ ਨਹੀਂ ਹੋ ਸਕਦੇ। ਜਿਸ ਤੋਂ ਬਾਅਦ ਅਦਾਲਤ ਨੇ ਉਹਨਾਂ ਦਾ ਬੇਲ ਬਾਂਡ ਰੱਦ ਕਰ ਦਿੱਤਾ ਅਤੇ ਉਹਨਾਂ ਖਿਲਾਫ਼ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਕਰ ਦਿੱਤੇ।

ਉਹਨਾਂ ਖਿਲਾਫ਼ ਇਹ ਮਾਮਲਾ ਐਡੀਸ਼ਨਲ ਚੀਫ਼ ਜਿਊਡੀਸ਼ੀਅਲ ਮਜਿਸਟ੍ਰੇਟ ਹਰਸਿਮਰਨ ਸਿੰਘ ਦੀ ਅਦਾਲਤ ਵਿੱਚ ਚਲ ਰਿਹਾ ਹੈ। ਉਹ ਪਿਛਲੇ ਲੰਬੇ ਸਮੇਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੇ ਸੀ। ਦੱਸ ਦਈਏ ਕਿ 2017 ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੈ ਸਿੰਘ ਨੇ ਸਾਬਕਾ ਮੰਤਰੀ ਅਤੇ ਅਕਾਲੀ ਲੀਡਰ ਬਿਕਰਮ ਸਿੰਘ ਮਜੀਠਈਆ ਤੇ ਨਸ਼ੇ ਦੇ ਵਪਾਰ ਨਾਲ ਜੁੜਨ ਅਤੇ ਹੋਰ ਕਈ ਤਰ੍ਹਾਂ ਦੇ ਇਲਜ਼ਾਮ ਲਾਏ ਸੀ ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠਈਆ ਨੇ ਲੁਧਿਆਣਾ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਰਜ ਕੀਤਾ ਸੀ।

Click to comment

Leave a Reply

Your email address will not be published.

Most Popular

To Top