‘ਆਪ’ ਵਿਧਾਇਕਾਂ ਨੇ ਭਾਜਪਾ ’ਤੇ ਲਾਏ ਸੀ ਇਲਜ਼ਾਮ, ਭਾਜਪਾ ਨੇ ਜਾਂਚ ਦੀ ਕੀਤੀ ਮੰਗ

 ‘ਆਪ’ ਵਿਧਾਇਕਾਂ ਨੇ ਭਾਜਪਾ ’ਤੇ ਲਾਏ ਸੀ ਇਲਜ਼ਾਮ, ਭਾਜਪਾ ਨੇ ਜਾਂਚ ਦੀ ਕੀਤੀ ਮੰਗ

ਪਿਛਲੇ ਦਿਨੀਂ ‘ਆਪ’ ਨੇ ਦਾਅਵਾ ਕੀਤਾ ਸੀ ਕਿ ਭਾਜਪਾ ਨੇ ਪਾਰਟੀ ਬਦਲਣ ਲਈ ‘ਆਪ’ ਦੇ ਵਿਧਾਇਕਾਂ ਨੂੰ 20 ਕਰੋੜ ਦੀ ਪੇਸ਼ਕਸ਼ ਦਿੱਤੀ ਸੀ। ਇਸ ਤੇ ਹੁਣ ਦਿੱਲੀ ਦੇ ਸੱਤ ਭਾਜਪਾ ਸੰਸਦ ਮੈਂਬਰਾਂ ਨੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਇਨ੍ਹਾਂ ਇਲਜ਼ਾਮਾਂ ਦੀ ਜਾਂਚ ਕੀਤੀ ਜਾਵੇ।

ਕੇਜਰੀਵਾਲ ਅਤੇ ਸਿਸੋਦੀਆ ਦੇ ਇਲਜ਼ਾਮਾਂ ਨੂੰ ਗਲਤ,  ਝੂਠਾ ਅਤੇ ਗੁਮਰਾਹਕੁੰਨ ਕਰਾਰ ਕਰਦੇ ਹੋਏ ਭਾਜਪਾ ਸੰਸਦ ਦੇ ਮੈਂਬਰਾਂ ਨੇ ਇਹ ਇਲਜ਼ਾਮਾਂ ਲਗਾਇਆ ਹੈ ਕਿ “ ਇਹ ਦਿੱਲੀ ਸਰਕਾਰ ਦੇ ਸ਼ਰਾਬ ਘੋਟਾਲੇ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।” ਚਿੱਠੀ ਵਿੱਚ ਕਿਹਾ ਗਿਆ ਕਿ ਸਾਨੂੰ ਭਾਜਪਾ ਮੈਂਬਰਾਂ ਨੂੰ ਇਨ੍ਹਾਂ ਬੇਬੁਨਿਆਦ ਇਲਜ਼ਾਮਾਂ ਦਾ ਬਹੁਤ ਦੁੱਖ ਹੋਇਆ ਹੈ।

ਉਹਨਾਂ ਅਪੀਲ ਕੀਤੀ ਕਿ ਇਸ ਦੀ ਡੂਘਾਈ ਨਾਲ ਜਾਂਚ ਕਰਵਾਈ ਜਾਵੇ, ਤਾਂ ਜੋ ਦਿੱਲੀ ਅਤੇ ਭਾਰਤ ਦੇ ਲੋਕਾਂ ਸਾਹਮਣੇ ਸੱਚਾਈ ਆ ਸਕੇ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਸੀ ਕਿ ਭਾਜਪਾ ਪਾਰਟੀ ਨੇ ਦਿੱਲੀ ਵਿੱਚ ਉਹਨਾਂ ਦੇ 4 ਵਿਧਾਇਕਾਂ ਨਾਲ ਸੰਪਰਕ ਕੀਤਾ ਸੀ ਅਤੇ ਉਹਨਾਂ ਨੂੰ ਪਾਰਟੀ ਬਦਲ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਸੀ। ਅਜਿਹਾ ਨਾ ਕਰਨ ਤੇ ਉਹਨਾਂ ਨੂੰ ਝੂਠੇ ਕੇਸਾਂ, ਸੀਬੀਆਈ ਅਤੇ ਇਨਫੋਰਸਮੈਂਟ ਦਾ ਸਾਮਹਣਾ ਕਰਨਾ ਪਵੇਗਾ।

Leave a Reply

Your email address will not be published.