ਆਪ ਵਿਧਾਇਕਾਂ ਨੇ ਵਿਧਾਨ ਸਭਾ ਦੇ ਅੰਦਰ ਹੀ ਲਾਇਆ ਧਰਨਾ
By
Posted on

ਖੇਤੀ ਕਾਨੂੰਨਾਂ ਦਾ ਮਾਮਲਾ ਪੂਰਾ ਭਖਿਆ ਪਿਆ ਹੈ। ਪਰ ਪੰਜਾਬ ਵਿਧਾਨ ਸਭਾ ਦੇ ਪਹਿਲੇ ਹੀ ਦਿਨ ਪ੍ਰਸਤਾਵਿਤ ਬਿਲ ਦੀ ਕਾਪੀ ਨਾ ਮਿਲਣ ਕਰ ਕੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਸਦਨ ਦੇ ਅੰਦਰ ਹੀ ਧਰਨਾ ਲਾ ਦਿੱਤਾ।

ਇਹ ਸੈਸ਼ਨ ਖੇਤੀ ਕਾਨੂੰਨ ਨੂੰ ਲੈ ਕੇ ਸਦਿਆ ਗਿਆ ਹੈ ਤੇ ਉਮੀਦ ਕੀਤੀ ਜਾ ਰਹੀ ਹੈ ਕਿ ਸਾਰੀਆਂ ਧਿਰਾਂ ਸਿਰ ਜੋੜ ਕੇ ਕਿਸਾਨਾਂ ਨੂੰ ਇਸ ਔਖੇ ਸਮੇਂ ਵਿਚੋਂ ਕੱਢਣਗੀਆਂ ਪਰ ਇੰਝ ਜਾਪ ਰਿਹਾ ਹੈ ਕਿ ਹਮੇਸ਼ਾ ਦੀ ਤਰ੍ਹਾਂ ਇਹ ਸੈਸ਼ਨ ਵੀ ਸਿਆਸੀ ਧਿਰਾਂ ਦੇ ਰੌਲੇ ਰੱਪੇ ਦਾ ਸ਼ਿਕਾਰ ਹੋ ਜਾਵੇਗਾ।
ਵਿਰੋਧੀ ਧਿਰ ਦੇ ਨੇਤਾ ਅਤੇ ਆਪ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਬਿੱਲ ਦੀ ਕਾਪੀ ਮਿਲਣ ਤੱਕ ਅੰਦਰ ਹੀ ਧਰਨੇ ਉਤੇ ਬੈਠਾਂਗੇ। ਬੇਸ਼ੱਕ ਰਾਤ ਕੱਟਣੀ ਪਵੇ ਪਰ ਬਿੱਲਾਂ ਦੀ ਕਾਪੀ ਲੈ ਕੇ ਹੀ ਉਠਾਂਗੇ। ਦਸ ਦਈਏ ਕਿ ਪੰਜਾਬ ਵਿੱਚ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਧਰਨੇ ਲਗਾ ਕੇ ਵਿਰੋਧ ਕੀਤਾ ਜਾ ਰਿਹਾ ਹੈ। ਜਦੋਂ ਤਕ ਇਹ ਬਿੱਲ ਰੱਦ ਨਹੀਂ ਹੁੰਦੇ ਉਹ ਇਸੇ ਤਰ੍ਹਾਂ ਧਰਨਿਆਂ ਤੇ ਬੈਠੇ ਰਹਿਣਗੇ।
